ਮਾਨ ਸਰਕਾਰ ਵੱਲੋਂ ਕੰਟਰੈਕਟ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ

ਚੰਡੀਗੜ੍ਹ, 7 ਅਪ੍ਰੈਲ 2022 – ਭਗਵੰਤ ਸਰਕਾਰ ਵੱਲੋਂ ਕਾਂਟਰੈਕਟ ‘ਤੇ ਲੱਗੇ ਮੁਲਾਜ਼ਮਾਂ ਦੀ ਸੇਵਾ ‘ਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ। ਨਾਲ ਹੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਰੈਗੂਲਰ ਅਸਾਮੀਆ ਦੇ ਵਿਰੁੱਧ ਕੱਚੇ ਮੁਲਾਜ਼ਮਾਂ ਦੀ ਭਰਤੀ ਨਾ ਕੀਤੀ ਜਾਵੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਾਂ ਦੇ ਕਮਿਸਨਰਜ਼, ਸਮੂਹ ਜ਼ਿਲ੍ਹਾ ਅਤੇ ਸੈਸ਼ਨ ਜੱਜ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਅਤੇ ਉਪ ਮੰਡਲ ਅਫ਼ਸਰ (ਸਿਵਲ) ਨੂੰ ਜਾਰੀ ਪੱਤਰ ‘ਚ ਕੰਟਰੈਕਟ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰਨ ਬਾਰੇ ਲਿਖਿਆ ਗਿਆ ਹੈ।

ਪੱਤਰ ‘ਚ ਕਿਹਾ ਗਿਆ ਕਿ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚ ਇਸ ਸਮੇਂ ਕੰਟਰੈਕਟ ‘ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਥਾਂ ਨਵੀਂ ਰੈਗੂਲਰ ਭਰਤੀ ਕਰਨ ‘ਚ ਸਮਾਂ ਲੱਗਦਾ ਹੋਣ ‘ਤੇ ਜੇਕਰ ਅਜਿਹੇ ਕਰਮਚਾਰੀਆਂ ਦੀ ਸੇਵਾਵਾਂ ਦੀ ਜ਼ਰੂਰਤ ਹੋਵੇ ਤਾਂ ਵਿਭਾਗ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਮਿਤੀ 31.03.2023 ਜਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਨਵਾਂ ਕਾਨੂੰਨ ਦੇ ਹੋਂਦ ‘ਚ ਆਉਣ ਤੱਕ ਵਾਧਾ ਕਰ ਸਕਦਾ ਹੈ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ‘ਚ 29 ਪੁਲਿਸ ਕਰਮੀਆਂ ਦੇ ਤਬਾਦਲੇ

ਸਬ-ਡਿਵੀਜ਼ਨ ਤਪਾ ਦੇ ਸਰਕਾਰੀ ਹਸਪਤਾਲ ‘ਚ ਮੁਲਾਜ਼ਮਾਂ ਹੋਵੇਗੀ ਛਾਂਟੀ, ਨੋਟੀਫਿਕੇਸ਼ਨ ਆਇਆ ਸਾਹਮਣੇ