ਗੈਂਗਸਟਰ ਜੈਪਾਲ ਭੁੱਲਰ ਦਾ ਕਰੀਬੀ ਸਾਥੀ ਮੋਹਾਲੀ ਪੁਲਿਸ ਨੇ ਖਰੜ ਤੋਂ ਕੀਤਾ ਗ੍ਰਿਫਤਾਰ

ਮੋਹਾਲੀ, 9 ਅਪ੍ਰੈਲ 2022 – ਪੰਜਾਬ ‘ਚ ਮੋਹਾਲੀ ਪੁਲਸ ਨੇ ਗੈਂਗਸਟਰ ਜੈਪਾਲ ਭੁੱਲਰ ਦੇ ਰਾਈਟ ਹੈਂਡ ਹਰਬੀਰ ਸਿੰਘ ਸੋਹਲ ਨੂੰ ਖਰੜ ਤੋਂ ਗ੍ਰਿਫਤਾਰ ਕੀਤਾ ਹੈ। ਹਰਬੀਰ ਗੈਂਗਸਟਰ ਭੁੱਲਰ ਕਰੀਬੀ ਰਿਹਾ ਹੈ।

ਇਸ ਸੰਬੰਧੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ. ਐਸ.ਐਸ.ਪੀ. ਐਸ.ਏ.ਐਸ ਨਗਰ ਨੇ ਬੀਤੇ ਦਿਨ 8 ਅਪ੍ਰੈਲ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਗੈਂਗਸਟਰਾਂ ਦੇ ਵੱਖ ਵੱਖ ਗਰੁੱਪਾ ਵਿਰੁੱਧ ਚਲਾਈ ਹੋਈ ਵਿਸੇਸ ਮੁੰਹਿਮ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਜੂਨ 2021 ਵਿਚ ਪੰਜਾਬ ਪੁਲਿਸ ਦੀ ਇੰਨਪੁਟਸ ਤੇ ਕਲਕੱਤਾ ਵਿਖੇ ਮਾਰੇ ਗਏ ਏ ਕੈਟਾਗਿਰੀ ਦੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦੇ ਨੇੜਲੇ ਸਾਥੀ ਹਰਬੀਰ ਸਿੰਘ ਸੋਹਲ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪਿੰਡੀ ਔਲਖ ਥਾਣਾ ਸੋਦਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਦੋ 30 ਬੋਰ ਚਾਇਨੀ ਪਿਸਤੌਲਾ ਅਤੇ 07 ਮੈਗਜੀਨਾਂ ਅਤੇ ਐਮੂਨੀਸਨ ਸਮੇਤ ਉਸ ਦੇ ਲੁਕਣ ਟਿਕਾਣੇ ਤੋਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ।

ਗ੍ਰਿਫਤਾਰ ਕੀਤੇ ਗਏ ਗੈਗਸਟਰ ਬਾਰੇ ਸੰਖੇਪ ਵਿਚ ਜਾਣਕਾਰੀ ਦਿੰਦਿਆ ਐਸ.ਐਸ.ਪੀ. ਮੋਹਾਲੀ ਨੇ ਪ੍ਰੈਸ ਨੂੰ ਦੱਸਿਆ ਕਿ ਮੋਹਾਲੀ ਪੁਲਿਸ ਨੂੰ ਟੈਕਨੀਕਲ ਇੰਨਪੁਟਸ ਅਤੇ ਮੈਨੂਅਲ ਭਰੋਸੇਯੋਗ ਖ਼ਬਰਾਂ ਹਾਸਲ ਹੋਈਆਂ ਕਿ ਹਰਬੀਰ ਸੋਹਲ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪਿੰਡੀ ਔਲਖ ਥਾਣਾ ਸੋਦਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਅਮ੍ਰਿਤਪਾਲ ਸਿੰਘ ਉਰਫ ਸੱਤਾ ਪੁੱਤਰ ਗੁਰਮੁੱਖ ਸਿੰਘ ਵਾਸੀ ਬਜੀਦਪੁਰ ਥਾਣਾ ਬਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋ ਖਰੜ ਵਿਖੇ ਲੁਕਣ ਟਿਕਾਣੇ ਬਣਾਏ ਹੋਏ ਹਨ। ਜਿਹਨਾ ਦੇ ਸਾਥੀ ਦੇ ਕੈਨੇਡਾ ਰਹਿੰਦੇ ਸਾਥੀ ਅਰਸਦੀਪ ਸਿੰਘ ਉਰਫ ਅਰਸ ਡੱਲਾ ਪੁੱਤਰ ਚਰਨ ਸਿੰਘ ਵਾਸੀ ਪਿੰਡ ਡੱਲਾ ਜ਼ਿਲ੍ਹਾ ਮੋਗਾ ਅਤੇ ਆਸਟ੍ਰੇਲੀਆ ਰਹਿੰਦੇ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਸੋਹਾਵੀ ਥਾਣਾ ਖੇੜੀ ਨੌਧ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੈਟ ਕਾਲਿੰਗ ਰਾਹੀ ਇਹਨਾ ਦੇ ਗੁਰੱਪ ਨੂੰ ਚਲਾ ਰਹੇ ਹਨ, ਜੋ ਵਿਦੇਸਾ ਤੋ ਨੈਟ ਕਾਲਿੰਗ ਕਰਕੇ ਕਾਰੋਬਾਰੀਆਂ ਨੂੰ ਫਿਰੋਤੀਆਂ ਦੇਣ ਲਈ ਧਮਕੀਆ ਦਿੰਦੇ ਹਨ ਅਤੇ ਇਹਨਾ ਦੇ ਇਕ ਦੂਜੇ ਨੂੰ ਸੁਨੇਹੇ ਲਗਾ ਕੇ ਕੰਟਰੋਲ ਰੂਮ ਦਾ ਕੰਮ ਕਰਦੇ ਹਨ।

ਇਹਨਾਂ ਇੰਨਪੁਟਸ ਤੇ ਹਰਬੀਰ ਸਿੰਘ, ਅਮ੍ਰਿਤਪਾਲ ਸਿੰਘ ਸੱਤਾ, ਅਰਸਦੀਪ ਸਿੰਘ ਉਰਫ ਅਰਸ ਡੱਲਾ, ਗੁਰਜੰਟ ਸਿੰਘ ਜੰਟਾ ਤੇ ਇਹਨਾ ਦੇ ਹੋਰ ਸਾਥੀਆਂ ਵਿਰੁੱਧ ਮੁਕੱਦਮਾ ਨੰਬਰ 103 ਮਿਤੀ 07.04.2022 ਅ/ਧ 384,34 ਆਈ.ਪੀ.ਸੀ ਤੇ 25 ਸਬ ਸੈਕਸਨ 7,8 ਅਸਲਾ ਐਕਟ ਥਾਣਾ ਸਿਟੀ ਖਰੜ ਦਰਜ ਕੀਤਾ ਗਿਆ ਅਤੇ ਇਸ ਗਿਰੋਹ ਵਿਰੁੱਧ ਮਿਲੀ ਇੰਨਪੁਟਸ ਦੇ ਅਧਾਰ ਤੇ ਖੂਫੀਆ ਅਪਰੇਸਨ ਚਲਾਇਆ ਗਿਆ ਅਤੇ ਟੈਕਨੀਕਲ ਤੇ ਜਬਾਨੀ ਮਿਲੀ ਇਤਲਾਹਾ ਦੇ ਅਧਾਰ ਤੇ ਬਰੀਕੀ ਨਾਲ ਜਾਂਚ ਨੂੰ ਅੱਗੇ ਵਧਾਇਆ ਗਿਆ ਤਾਂ ਮਿਤੀ 07.04.2022 ਨੂੰ ਭਾਗੋ ਮਾਜਰਾ ਖਾਲੀ ਫਲੈਟਾ ਤੋ ਹਰਬੀਰ ਸੋਹਲ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਪਾਸੋ ਦੋ 30 ਬੋਰ ਦੇ ਚਾਇਨੀ ਪਿਸਤੌਲ, 03 ਮੈਗਜੀਨ, ਚਾਰ 9 ਐਮ.ਐਮ ਪਿਸਤੌਲ ਦੇ ਮੈਗਜੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਹੋਏ।

ਐਸ.ਐਸ.ਪੀ.ਮੋਹਾਲੀ ਨੇ ਗ੍ਰਿਫਤਾਰ ਕੀਤੇ ਗਏ ਹਰਬੀਰ ਸਿੰਘ ਬਾਰੇ ਜਾਣਕਾਰੀ ਦਿੱਤੀ ਕਿ ਇਹ ਸਖਸ ਪੇਸ਼ੇ ਵੱਜੋ ਪੰਜਾਬੀ ਗੀਤਕਾਰ ਅਤੇ ਗਾਇਕ ਵੀ ਹੈ ਅਤੇ ਇਹ ਪੰਜਾਬ ਪੁਲਿਸ ਦੀ ਸੂਚਨਾ ਤੇ ਕਲਕੱਤਾ ਵਿਖੇ ਹੋਏ ਮੁਕਾਬਲੇ ਵਿਚ ਮਾਰੇ ਗਏ ਅ ਕੈਟਾਗਿਰੀ ਗੈਗਸਟਰ ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦਾ ਅਤੀ ਨੇੜਲਾ ਅਤੇ ਅਤੀ ਭਰੋਸੇਯੋਗ ਸਾਥੀ ਰਿਹਾ ਹੈ। ਜੈਪਾਲ ਸਿੰਘ ਨੇ ਵੱਡੀਆ ਡਕੈਤੀਆ ਮਾਰ ਕੇ ਅਤੇ ਵੱਡੇ ਕਾਰੋਬਾਰੀਆ ਤੋ ਵੱਡੀਆ ਫਿਰੋਤੀਆ ਲੈ ਕੇ ਬਹੁਤ ਸਾਰੀ ਜਾਇਦਾਦਾ ਹਰਬੀਰ ਸਿੰਘ ਤੇ ਇਸ ਦੇ ਰਿਸਤੇਦਾਰਾ ਦੇ ਨਾਮ ਖਰੀਦੀਆ ਹੋਈਆ ਸਨ। ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਦੇ ਮੁਕਾਬਲੇ ਵਿਚ ਮਾਰੇ ਜਾਣ ਤੇ ਇਹ ਗੀਤਕਾਰ ਗਾਇਕ ਗੈਗਸਟਰ ਜੂਨ 2021 ਤੋ ਹੀ ਫਰਾਰ ਚਲਿਆ ਆ ਰਿਹਾ ਸੀ।

ਐਸ.ਐਸ.ਪੀ. ਮੋਹਾਲੀ ਨੇ ਅੱਗੇ ਦੱਸਿਆ ਕਿ ਹਰਬੀਰ ਸਿੰਘ ਨੂੰ ਮੁਕੱਦਮਾ ਨੰਬਰ 103/2022 ਅ/ਧ 384,34 ਆਈ.ਪੀ.ਸੀ, 25 ਸਬ ਸੈਕਸਨ 7,8 ਅਸਲਾ ਐਕਟ ਥਾਣਾ ਸਿਟੀ ਖਰੜ ਵਿਚ ਗ੍ਰਿਫਤਾਰ ਕਰਕੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਸ ਤੋ ਡੂੰਘਾਈ ਨਾਲ ਪੁੱਛਗਿਛ ਜਾਰੀ ਹੈ। ਉਸ ਦੇ ਸਾਥੀਆ ਦੀ ਤਲਾਸ਼ ਵਿਚ ਪੁਲਿਸ ਪਾਰਟੀਆ ਵੱਖ ਵੱਖ ਥਾਵਾ ਤੇ ਭੇਜੀਆ ਗਈਆ ਹਨ । ਪੁਲਿਸ ਨੂੰ ਹਰਬੀਰ ਸਿੰਘ ਤੋ ਹੋਰ ਵੀ ਅਹਿਮ ਇੰਕਸਾਫ ਹੋਣ ਦੀ ਉਮੀਦ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰਾਂ ਨਾਲ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਿਆ ਜਾਵੇ, ਬਿਨਾਂ ਕਿਸੇ ਡਰ ਤੇ ਪੱਖਪਾਤ ਦੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੋ – ਭਗਵੰਤ ਮਾਨ

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ