ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

  • ਮਜ਼ਦੂਰ ਦਿਵਸ ‘ਤੇ 1 ਮਈ ਨੂੰ ਘੇਰਨਗੇ ਕੋਠੀ
  • 1 ਮਈ ਤੱਕ ਜਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਬੇਰੁਜ਼ਗਾਰਾਂ ਨਾਲ ਰਾਬਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਸੰਗਰੂਰ, 9 ਅਪ੍ਰੈਲ, 2022: ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਸਰਕਾਰ ਖ਼ਿਲਾਫ਼ ਸੰਘਰਸ਼ ਕਰਦੇ ਬੇਰੁਜ਼ਗਾਰ ਬੀ ਐਡ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਾਰਿਆਂ ਤੋਂ ਅੱਕ ਕੇ ਮਜ਼ਦੂਰ ਦਿਵਸ ਮੌਕੇ ਕੋਠੀ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਤਿੰਨ ਹਫਤੇ ਦਾ ਹੋਰ ਸਮਾਂ ਦੇ ਕੇ ਕੋਠੀ ਘੇਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ, ਪ੍ਰੰਤੂ ਜਲਦੀ ਹੀ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੁੰਦਾ ਨਜ਼ਰ ਆ ਰਿਹਾ ਹੈ।

ਬੇਰੁਜ਼ਗਾਰ ਆਗੂਆਂ ਦਾ ਕਹਿਣਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਖ਼ਿਲਾਫ਼ ਚਲਦੇ ਸੰਘਰਸ਼ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਬਹੁਤ ਵੱਡੇ ਵੱਡੇ ਭਰੋਸੇ ਦਿੰਦੇ ਰਹੇ। ਜਦਕਿ ਹੁਣ ਕਰੀਬ ਇਕ ਮਹੀਨਾ ਬੀਤਣ ਉਪਰੰਤ ਵੀ ਬੇਰੁਜ਼ਗਾਰ ਅਧਿਆਪਕਾਂ ਨਾਲ ਮੀਟਿੰਗ ਕਰਨਾ ਵੀ ਵਾਜਬ ਨਹੀਂ ਸਮਝਿਆ।

ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਜਾਰੀ 4161 ਮਾਸਟਰ ਕੇਡਰ ਦੀਆਂ ਅਸਾਮੀਆਂ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਸਮੇਤ ਸਾਰੀਆਂ ਅਸਾਮੀਆਂ ਵਿੱਚ ਵਾਧਾ ਕਰਕੇ ਜਲਦੀ ਭਰਤੀ ਮੁਕੰਮਲ ਕਰਮ ਕਰਨ ਦੀ ਮੰਗ ਕੀਤੀ। ਉਹਨਾਂ ਮੰਗ ਕੀਤੀ ਕਿ ਉਕਤ ਤਿੰਨੇ ਵਿਸ਼ਿਆਂ ਦੀਆਂ ਵਿਸ਼ਾ ਵਾਰ 3000 ਅਸਾਮੀਆਂ ਕੀਤੀਆਂ ਜਾਣ।

ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ 1 ਮਈ ਤੱਕ ਜਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਬੇਰੁਜ਼ਗਾਰਾਂ ਨਾਲ ਰਾਬਤਾ ਕਰਨ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ।

ਇਸ ਮੌਕੇ ਮੁਨੀਸ਼ ਕੁਮਾਰ ਫ਼ਾਜ਼ਿਲਕਾ, ਗਗਨ ਦੀਪ ਕੌਰ ਗਰੇਵਾਲ ਜਨਰਲ ਸਕੱਤਰ, ਅਮਨ ਸੇਖਾ ਸੂਬਾ ਮੀਤ ਪ੍ਰਧਾਨ, ਸੰਦੀਪ ਸਿੰਘ ਗਿੱਲ, ਕੁਲਵੰਤ ਸਿੰਘ ਲੌਂਗੋਵਾਲ, ਬਲਰਾਜ ਸਿੰਘ ਫਰੀਦਕੋਟ, ਲਖਵਿੰਦਰ ਸਿੰਘ ਮੁਕਤਸਰ, ਗੁਰਪਰੀਤ ਸਿੰਘ ਪੱਕਾ ਬਠਿੰਡਾ, ਜਸਵੰਤ ਸਿੰਘ ਘੁਬਾਇਆ, ਬਲਕਾਰ ਸਿੰਘ ਮਾਘਾਣੀਆਂ, ਰਸ਼ਪਾਲ ਸਿੰਘ ਫ਼ਾਜ਼ਿਲਕਾ ਅਤੇ ਜਗਜੀਤ ਸਿੰਘ ਜੱਗੀ ਬਰਨਾਲਾ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਜੈਪਾਲ ਭੁੱਲਰ ਦਾ ਕਰੀਬੀ ਸਾਥੀ ਮੋਹਾਲੀ ਪੁਲਿਸ ਨੇ ਖਰੜ ਤੋਂ ਕੀਤਾ ਗ੍ਰਿਫਤਾਰ

ਯੂਕੇ ਦੀ ਸੰਸਦ ‘ਚ ਕਿਸਾਨ ਅੰਦੋਲਨ ਬਾਰੇ ਜ਼ੋਰਦਾਰ ਆਵਾਜ਼ ਉਠਾਉਣ ਵਾਲੇ MP ਤਨਮਨਜੀਤ ਢੇਸੀ ਦਾ ਸਨਮਾਨ