ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ: ਹਰਪਾਲ ਚੀਮਾ

  • ਕੈਬਨਿਟ ਮੰਤਰੀ ਵੱਲੋਂ ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਅਨਾਜ ਮੰਡੀਆਂ ਦਾ ਦੌਰਾ
  • ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ

ਦਿੜ੍ਹਬਾ/ਸੰਗਰੂਰ, 9 ਅਪ੍ਰੈਲ, 2022: ਪੰਜਾਬ ਸਰਕਾਰ ਦੁਆਰਾ ਕਣਕ ਦੀ ਸੁਚਾਰੂ ਖਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੁਚੱਜੀ ਖਰੀਦ ਪ੍ਰਕ੍ਰਿਆ ਲਈ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਸਨ ਅਤੇ ਪ੍ਰਸ਼ਾਸਨਿਕ ਪੱਧਰ ਉੱਤੇ ਅਧਿਕਾਰੀਆਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਸੁਚੱਜੇ ਪ੍ਰਬੰਧਾਂ ਦੇ ਚਲਦਿਆਂ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਜਿਣਸ ਦੀ ਸਮੇਂ ਸਿਰ ਅਦਾਇਗੀ, ਬਾਰਦਾਨੇ ਦੀ ਉਪਲਬਧਤਾ, ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ, ਟਰਾਂਸਪੋਰਟੇਸ਼ਨ ਦੇ ਨਾਲ ਨਾਲ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਲਈ ਮੰਡੀਆਂ ਵਿੱਚ ਪੀਣ ਲਈ ਸਾਫ਼ ਪਾਣੀ, ਬੈਠਣ ਵਿਵਸਥਾ, ਲਾਈਟਾਂ, ਪਖਾਨਿਆਂ ਸਮੇਤ ਹੋਰ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਵਾਰ 9 ਲੱਖ ਮੀਟ੍ਰਿਕ ਟਨ ਕਣਕ ਪੁੱਜਣ ਦੀ ਸੰਭਾਵਨਾ ਹੈ ਅਤੇ ਸਮੂਹ ਮੰਡੀਆਂ ਵਿੱਚ ਮਿਆਰੀ ਖਰੀਦ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਹਨ ਅਤੇ ਉਪ ਮੰਡਲ ਮੈਜਿਸਟਰੇਟ ਲਗਾਤਾਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀ ਰਾਜੇਸ਼ ਸ਼ਰਮਾ ਦੇ ਨਾਲ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਿਸ ਮਹਿਕਮੇ ‘ਚ ਵੱਡਾ ਫੇਰਬਦਲ: 7 ਸੀਨੀਅਰ ਅਫਸਰਾਂ ਨੂੰ ਅਜੇ ਤੱਕ ਨਹੀਂ ਮਿਲੀ Posting

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ