ਹਾਈ ਕਮਾਂਡ ਨੇ ਰਾਜਾ ਵੜਿੰਗ ਨੂੰ ਬਣਾਇਆ ਪੰਜਾਬ ਕਾਂਗਰਸ ਪ੍ਰਧਾਨ, ਨਵਜੋਤ ਸਿੱਧੂ ਨੇ ਵੀ ਕੀਤਾ ਟਵੀਟ, ਪੜ੍ਹੋ ਕੀ ਕਿਹਾ?

ਚੰਡੀਗੜ੍ਹ, 9 ਅਪ੍ਰੈਲ 2022 – ਕਾਂਗਰਸ ਹਾਈ ਕਮਾਂਡ ਨੇ ਕੀਤਾ ਪੰਜਾਬ ਕਾਂਗਰਸ ਪ੍ਰਧਾਨ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਅਮਰਿੰਦਰ ਸਿੰਘ ਬਰਾੜ (ਰਾਜਾ ਵੜਿੰਗ) ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਬਿਨਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਕਾਂਗਰਸ ਦਾ ਵਰਕਿੰਗ ਪ੍ਰੈਜ਼ੀਡੈਂਟ ਬਣਾਇਆ ਗਿਆ ਹੈ।

ਜਦੋਂ ਕੇ ਕਾਂਗਰਸ ਵਿਧਾਇਕ ਦਲ (ਵਿਰੋਧੀ ਧਿਰ) ਦਾ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ। ਡਾ. ਰਾਜ ਕੁਮਾਰ ਚੱਬੇਵਾਲ ਨੂੰ ਕਾਂਗਰਸ ਵਿਧਾਇਕ ਦਲ ਦਾ ਉੱਪ ਨੇਤਾ ਬਣਾਇਆ ਗਿਆ ਹੈ।

ਜਿਸ ਨੂੰ ਲੈ ਕੇ ਨਵਜੋਤ ਸਿੱਧੂ ਨੇ ਵੀ ਟਵੀਟ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਦੇਸ਼ ਕਾਂਗਰਸ ਵਰਕਿੰਗ ਕਮੇਟੀ ਦੇ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਵਧਾਈ ਦਿੱਤੀ ਹੈ। ਸਿੱਧੂ ਨੇ ਦੋ ਲਾਈਨਾਂ ਵਾਲੇ ਟਵੀਟ ਵਿੱਚ ਦੋਵਾਂ ਲਈ ਚੰਗੇ ਕੰਮ ਦੀ ਕਾਮਨਾ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚਾਚੇ ਨੇ ਕੀਤਾ ਅੱਖੋਂ ਵਹੁਣੀ ਅਤੇ ਅਪਾਹਜ ਭਤੀਜੀ ਨਾਲ ਬਲਾਤਕਾਰ

ਖੁਦ ਦੀ ਬਿਆਨਬਾਜ਼ੀ ਹੀ ਲੈ ਡੁੱਬੀ ਸਿੱਧੂ ਨੂੰ, ਚੋਣ ਵੀ ਹਾਰੇ ਪ੍ਰਧਾਨਗੀ ਵੀ ਗਈ