ਅੰਮ੍ਰਿਤਸਰ, 10 ਅਪ੍ਰੈਲ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਮੁੱਖ ਮੰਤਰੀ ਮਾਨ ਨੇ SGPC ਨੂੰ ਬੇਨਤੀ ਕੀਤੀ ਹੈ ਕਿ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੰਜਾਬ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਸੰਚਾਰ ਤਕਨੀਕ ਸਥਾਪਿਤ ਕਰਨ ਦੀ ਆਗਿਆ ਦਿਤੀ ਜਾਵੇ। ਇਸ ਦੇ ਨਾਲ ਹੀ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਦੇਣ ਤੇ ਖਰਚੇ ਚੁੱਕਣ ਲਈ ਤਿਆਰ ਹੈ।
ਦੱਸ ਦਈਏ ਕਿ ਬੀਤੇ ਦਿਨੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਅਗਲੇ ਦੋ ਮਹੀਨਿਆਂ ਤੱਕ ਆਪਣਾ ਚੈਨਲ ਸ਼ੁਰੂ ਕਰਨਾ ਚਾਹੁੰਦੀ ਹੈ। 6 ਜੂਨ ਨੂੰ ਹਰਿਮੰਦਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਇਸ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ CM ਮਾਨ ਨੇ SGPC ਨੂੰ ਲਿਖੀ ਚਿੱਠੀਦਾ ਸਿੱਧਾ ਪ੍ਰਸਾਰਣ ਆਪਣੇ ਚੈਨਲ ਰਾਹੀਂ ਕਰਨਾ ਚਾਹੁੰਦੀ ਹੈ।