ਚੰਡੀਗੜ੍ਹ, 11 ਅਪ੍ਰੈਲ 2022 – ਪੰਜਾਬ ‘ਚ ਆਮ ਆਦਮੀ ਪਾਰਟੀ ਕਈ ਤਰ੍ਹਾਂ ਦੇ ਵਾਅਦੇ ਕਰਕੇ ਸੱਤਾ ‘ਚ ਆਈ ਹੈ। ਜਿਸ ਕਾਰਨ ਲੋਕਾਂ ਨੂੰ ਵੀ ਬਹੁਤ ਆਸਾਂ ਹਨ। ਸਰਕਾਰ ਬਣੇ ਨੂੰ ਵੀ ਕਰੀਬ ਇੱਕ ਮਹੀਨਾ ਹੋ ਚੱਲਿਆ ਹੈ ਅਤੇ ਅਜੇ ਤੱਕ ਕੋਈ ਵਾਅਦਾ ਪੂਰਾ ਹੁੰਦਾ ਨਾ ਦੇਖ ਲੋਕ ਵੀ ਆਮ ਆਦਮੀ ਪਾਰਟੀ ‘ਤੇ ਸਵਾਲ ਖੜ੍ਹੇ ਕਰਨ ਲੱਗ ਗਏ ਹਨ। ਜਿਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਲੋਕਾਂ ਕੋਲੋਂ ਸਮਾਂ ਮੰਗਿਆ ਹੈ ਅਤੇ ਕਿਹਾ ਹੈ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਉਂਦਿਆਂ ਕਿਹਾ ਕਿ………
ਪੰਜਾਬੀਓ ਥੋੜ੍ਹਾ ਸਮਾਂ ਦਿਓ !
ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ।
ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।