ਤਰਨਤਾਰਨ, 12 ਅਪ੍ਰੈਲ 2022 – ਪੰਜਾਬ ਦੇ ਤਰਨਤਾਰਨ ਦੇ ਫਤਿਹਾਬਾਦ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ। ਉਹ ਦਿਹਾੜੀਦਾਰ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ।
ਮ੍ਰਿਤਕ ਦੇ ਪਿਤਾ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਸਰਬਜੀਤ ਨਸ਼ੇ ਦਾ ਆਦੀ ਹੋ ਗਿਆ ਸੀ। ਹੌਲੀ-ਹੌਲੀ ਇਹ ਨਸ਼ਾ ਵਧਦਾ ਗਿਆ। ਕਰੀਬ 7 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਹੁਣ ਉਸ ਦਾ ਬੇਟਾ 6 ਸਾਲ ਦਾ ਹੈ। ਸਰਬਜੀਤ ਸੋਮਵਾਰ ਸ਼ਾਮ ਨੂੰ ਘਰ ਹੀ ਸੀ। ਇੱਥੇ ਵੀ ਉਸ ਨੇ ਨਸ਼ਾ ਕਰ ਲਿਆ ਪਰ ਉਸ ਤੋਂ ਬਾਅਦ ਉਹ ਉੱਠਿਆ ਨਹੀਂ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਰਕਾਰ ਨਸ਼ੇ ਰੋਕਣ ਦੇ ਦਾਅਵੇ ਤਾਂ ਕਰਦੀ ਹੈ ਪਰ ਹਕੀਕਤ ਕੁਝ ਹੋਰ ਹੀ ਹੈ। ਪੁਰਾਣੀਆਂ ਸਰਕਾਰਾਂ ਵਾਂਗ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ ਪਰ ਨਸ਼ਾ ਘਟਣ ਦੀ ਬਜਾਏ ਵਧਦਾ ਹੀ ਜਾ ਰਿਹਾ ਹੈ।