ਚੰਡੀਗੜ੍ਹ, 16 ਅਪ੍ਰੈਲ – ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ ਘਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ। ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਅੱਜ ਯਾਨੀ ਸ਼ਨੀਵਾਰ ਨੂੰ ਵੱਡੀ ਖੁਸ਼ਖਬਰੀ ਮਿਲ ਗਈ ਹੈ। ਸੀਐਮ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਇਹ 1 ਜੁਲਾਈ ਤੋਂ ਲਾਗੂ ਹੋਵੇਗਾ।
ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਇਹ ਸਭ ਤੋਂ ਵੱਡਾ ਵਾਅਦਾ ਸੀ। ਜਿਸ ਤਹਿਤ ਹਰ ਘਰੇਲੂ ਖਪਤਕਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਦੂਜੇ ਪਾਸੇ ਸਰਕਾਰ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਰਿਹਾ ਹੈ। ਭਗਵੰਤ ਮਾਨ ਨੇ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਮਾਨ ਨੇ ਸਰਕਾਰ ਨੂੰ ਇਕ ਮਹੀਨਾ ਪੂਰਾ ਹੋਣ ‘ਤੇ ਇਸ਼ਤਿਹਾਰਾਂ ਰਾਹੀਂ ਆਪਣੀਆਂ ਪ੍ਰਾਪਤੀਆਂ ਵੀ ਗਿਣਾਈਆਂ ਹਨ।