ਚੰਡੀਗੜ੍ਹ, 17 ਅਪ੍ਰੈਲ 2022 – ਸੀ ਐਮ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ 18 ਅਪ੍ਰੈਲ ਨੂੰ ਦਿੱਲੀ ਦੌਰੇ ‘ਤੇ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ।
ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਵੀ ਭਗਵੰਤ ਮਾਨ ਨਾਲ ਦਿੱਲੀ ਜਾਣਗੇ। ਇਸ ਤੋਂ ਬਿਨਾ ਭਲਕੇ ਦੌਰੇ ‘ਤੇ ਪੰਜਾਬ ਦੇ ਸਿਹਤ ਸਕੱਤਰ ਅਤੇ ਸਿੱਖਿਆ ਸਕੱਤਰ ਵੀ ਨਾਲ ਹੋਣਗੇ। ਪੰਜਾਬ ਵਿੱਚ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਮੁੱਖ ਮੰਤਰੀ ਅਤੇ ਮੰਤਰੀ ਕੱਲ੍ਹ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ।