ਚੰਡੀਗੜ੍ਹ, 17 ਅਪ੍ਰੈਲ 2022 – ਭਗਵੰਤ ਮਾਨ ਦਾ ਦਿੱਲੀ ਦੌਰਾ ਮੁਲਤਵੀ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦਾ 18 ਅਪ੍ਰੈਲ ਦਾ ਦਿੱਲੀ ਦੌਰਾ 2 ਤੋਂ 3 ਦਿਨਾਂ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਦੌਰਾ ਕਿਸੇ ਨਿਜੀ ਕਾਰਨ ਕਰਕੇ ਦੌਰਾ ਮੁਲਤਵੀ ਹੋਇਆ ਹੈ।
ਤੁਹਾਨੂੰ ਦੱਸ ਦਈਏ ਕੇ ਸੀ ਐਮ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਨੇ 18 ਅਪ੍ਰੈਲ ਨੂੰ ਦਿੱਲੀ ਦੌਰੇ ‘ਤੇ ਜਾਣਾ ਸੀ। ਜਿਥੇ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ ਸੀ।
ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਦੋਂ ਦਿੱਲੀ ਦੌਰੇ ‘ਤੇ ਜਾਣਗੇ ਇਸ ਬਾਰੇ ਆਉਣ ਵਾਲੇ ਦਿਨਾਂ ‘ਚ ਦੱਸ ਦਿੱਤਾ ਜਾਵੇਗਾ।