ਨਵੀਂ ਦਿੱਲੀ, 17 ਅਪ੍ਰੈਲ 2022 – ਭਾਜਪਾ ਆਗੂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ‘ਚ ਭਾਜਪਾ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਇਲਜ਼ਾਮ ਲਗਾਇਆ ਗਿਆ ਹੈ। ਭਾਜਪਾ ਆਗੂ ਅਸ਼ੋਕ ਸਰੀਨ ਨੇ ਲੀਗਲ ਨੋਟਿਸ ਭੇਜਿਆ ਹੈ।
ਉਨ੍ਹਾਂ ਨੇ ਰਾਘਵ ਚੱਢਾ ਨੂੰ ਕਿਹਾ ਹੈ ਕਿ ਉਹ ਤਿੰਨ ਦਿਨ ‘ਚ ਜਨਤਕ ਤੌਰ ‘ਤੇ ਮੁਆਫ਼ੀ ਮੰਗੇ। ਉਨ੍ਹਾਂ ਨੇ ਕਿਹਾ ਹੈ ਕਿ ਮੁਆਫ਼ੀ ਨਾ ਮੰਗਣ ‘ਤੇ ਕੇਸ ਦਰਜ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਕੱਲ੍ਹ ਦਿੱਲੀ ਦੇ ਵਿਚ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਸੀ। ਇਸ ਦੌਰਾਨ ਭਾਜਪਾ ਬਾਰੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਸੀ। ਇਸ ਤੋਂ ਬਾਅਦ ਭਾਜਪਾ ਆਗੂ ਅਸ਼ੋਕ ਸਰੀਨ ਨੇ ਲੀਗਲ ਨੋਟਿਸ ਭੇਜਿਆ ਹੈ।