ਸੁਭਾਸ਼ ਚੰਦਰ ਬੋਸ ਦੇ ਨੇੜਲੇ ਸਾਥੀ ਤਾਰਾ ਸਿੰਘ ਮਿਨਹਾਸ ਦਾ ਦੇਹਾਂਤ

  • ਅਜ਼ਾਦ ਹਿੰਦ ਫੌਜ ਨਾਲ ਜੁੜੇ ਸੁਤੰਤਰਤਾ ਸੈਨਾਨੀ ਤਾਰਾ ਸਿੰਘ ਮਿਨਹਾਸ ਦਾ ਰਾਹੋਂ ਵਿੱਚ ਦੇਹਾਂਤ
  • ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਮ ਵਿਦਾਈ

ਰਾਹੋਂ, 18 ਅਪ੍ਰੈਲ, 2022 – ਰਾਹੋਂ ਦੇ ਵਸਨੀਕ 95 ਸਾਲਾ ਸੁਤੰਤਰਤਾ ਸੈਨਾਨੀ ਤਾਰਾ ਸਿੰਘ ਮਿਨਹਾਸ, ਜਿਨ੍ਹਾਂ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਸੋਮਵਾਰ ਨੂੰ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਲਈ ਇਕੱਤਰ ਸੈਂਕੜੇ ਲੋਕਾਂ ਅਤੇ ਹਮਦਰਦਾਂ ਦੀ ਹਾਜ਼ਰੀ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਅੰਤਮ ਸਸਕਾਰ ਮੌਕੇ ਐਸ ਡੀ ਐਮ ਨਵਾਂਸ਼ਹਿਰ ਡਾ: ਬਲਜਿੰਦਰ ਸਿੰਘ ਢਿੱਲੋਂ, ‘ਆਪ’ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਡੀ ਐੱਸ ਪੀ ਦਵਿੰਦਰ ਸਿੰਘ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ। ਸਵਰਗੀ ਮਿਨਹਾਸ ਦੇ ਪੁੱਤਰ ਅਮਰਜੀਤ ਸਿੰਘ ਮਿਨਹਾਸ ਨੇ ਰਸਮੀ ਰਸਮਾਂ ਉਪਰੰਤ ਚਿਖਾ ਨੂੰ ਅਗਨ ਭੇਟ ਕੀਤਾ।

ਸਵਰਗੀ ਮਿਨਹਾਸ, ਜਿਨ੍ਹਾਂ ਦਾ ਲੰਬੀ ਬਿਮਾਰੀ ਬਾਅਦ ਦੇਹਾਂਤ ਹੋਇਆ, ਆਜ਼ਾਦ ਹਿੰਦ ਫੌਜ, ਜਿਸਨੂੰ ਇੰਡੀਅਨ ਨੈਸ਼ਨਲ ਆਰਮੀ ਵੀ ਕਿਹਾ ਜਾਂਦਾ ਹੈ, ਨਾਲ ਜੁੜੇ ਇੱਕ ਮਾਣਮੱਤੇ ਸੁਤੰਤਰਤਾ ਸੈਨਾਨੀ ਸਨ। ਉਹ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਨਜ਼ਦੀਕੀ ਸਾਥੀ ਸਨ, ਜਿਨ੍ਹਾਂ ਨੇ 1942 ਵਿੱਚ ਆਈ ਐਨ ਏ ਬਣਾਈ ਸੀ। ਪੰਜਾਬ ਪੁਲਿਸ ਦੀ ਇੱਕ ਟੁਕੜੀ ਨੇ ਸ਼ਮਸ਼ਾਨਘਾਟ ਵਿੱਚ ਸੁਤੰਤਰਤਾ ਸੈਨਾਨੀ ਦੀ ਵਿਛੜੀ ਰੂਹ ਨੂੰ ਸਲਾਮੀ ਦੇ ਨੇ ਅੰਤਮ ਵਿਦਾਈ ਦਿੱਤੀ।

ਐਸ.ਡੀ.ਐਮ ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਵੀ ਮਰਹੂਮ ਤਾਰਾ ਸਿੰਘ ਮਿਨਹਾਸ ਦੀ ਮ੍ਰਿਤਕ ਦੇਹ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦੁੱਖ ਭਰੀ ਸਥਿਤੀ ਹੈ ਕਿ ਦੇਸ਼ ਨੇ ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ-ਭੂਮੀ ਦੀ ਵੱਡਮੁੱਲੀ ਸੇਵਾ ਕਰਨ ਵਾਲੇ ਇੱਕ ਹੋਣਹਾਰ ਪੁੱਤਰ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਲਾਮਿਸਾਲ ਸੇਵਾ ਲਈ ਸਮੁੱਚੀ ਕੌਮ ਇਸ ਮਹਾਨ ਆਤਮਾ ਦੀ ਰਿਣੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਵਲੋਂ ਸੂਬਾ ਪੱਧਰੀ ਸਿਹਤ ਮੇਲਿਆਂ ਦੀ ਸ਼ੁਰੂਆਤ

ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ