ਐੱਸ.ਏ.ਐੱਸ. ਨਗਰ, 19 ਅਪ੍ਰੈਲ 2022 – ਨੌਕਰੀ ਦੇਣ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਵਿਜੀਲੈਂਸ ਵਲੋਂ ਮੋਹਾਲੀ ਫੇਸ 5 ਦੀ ਆਈ.ਟੀ.ਆਈ. ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਪੁਰਖਾਲਵੀ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ, ਇੰਸਪੈਕਟਰ ਦੀ ਨੌਕਰੀ ਦੇਣ ਦੇ ਲਈ ਹਰਦੀਪ ਸਿੰਘ ਨਾਂਅ ਦੇ ਵਿਅਕਤੀ ਕੋਲੋਂ ਕਥਿਤ ਤੌਰ ਤੇ ਪ੍ਰਿੰਸੀਪਲ ਵਲੋਂ 50000 ਰੁਪਏ ਦੀ ਰਿਸ਼ਵਤ ਮੰਗੀ ਸੀ, ਜਿਸ ਦੀ ਵੀਡੀਓ ਹਰਦੀਪ ਸਿੰਘ ਵਲੋਂ ਬਣਾ ਕੇ ਪੰਜਾਬ ਸਰਕਾਰ ਦੇ ਵਲੋਂ ਜਾਰੀ ਵਟਸਐਪ ਨੰਬਰ ਤੇ ਪਾ ਦਿੱਤੀ ਸੀ, ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਵਿਜੀਲੈਂਸ ਵਲੋਂ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਾਣਕਾਰੀ ਇਹ ਵੀ ਮਿਲੀ ਹੈ ਕਿ, ਪ੍ਰਿੰਸੀਪਲ ਨੂੰ ਅੱਜ 19 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

