ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 21 ਅਪ੍ਰੈਲ 2022 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਸਰਵਨ ਕੌਰ ਤੇੜਾ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪਰਿਵਾਰ ’ਤੇ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ: ‘ਆਪ’