ਹਰਜੋਤ ਬੈਂਸ ਨੇ ਲਾਲ ਕਿਲੇ ਵਿਖੇ ਨੌਵੇਂ ਪਾਤਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ‘ਚ ਸਮਾਪਤੀ ਵਾਲੇ ਦਿਨ ਹਾਜ਼ਰੀ ਲੁਆਈ

ਚੰਡੀਗੜ੍ਹ, 22 ਅਪ੍ਰੈਲ 2022 – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਾਲ ਕਿਲੇ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ‘ਚ ਸਮਾਪਤੀ ਵਾਲੇ ਦਿਨ ਹਾਜ਼ਰੀ ਲੁਆਈ। ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਆਲਮੀ ਇਤਿਹਾਸ ਦੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਕੈਬਨਿਟ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਅਮੀਰ ਸੱਭਆਚਾਰਕ ਵਿਰਾਸਤ ਦੇ ਪ੍ਰਤੀਕ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ (ਰੈਪਲਿਕਾ) ਅਤੇ ਫੁਲਕਾਰੀ ਦੇ ਕੇ ਸਨਮਾਨਿਤ ਵੀ ਕੀਤਾ। ਬੈਂਸ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਜ਼ਰੀਏ ਪੀੜੀ ਦਰ ਪੀੜੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਪਹਿਲਾਂ ਮੰਗੇਤਰ ਨੂੰ ਮਾਰੀ ਗੋਲੀ, ਫੇਰ ਖੁਦ ਨੂੰ ਵੀ ਗੋਲੀ ਮਾਰ ਕੀਤੀ ਖੁਦਕੁਸ਼ੀ

ਕਾਂਗਰਸ ਨੇ ਮਹੱਲਾ ਵਾਲੇ ਰਾਜੇ ਨੂੰ ਹਟਾ ਕੇ ਕੋਠੀਆਂ ਵਾਲੇ ਨੂੰ ਰਾਜਾ (ਮੁੱਖ ਮੰਤਰੀ) ਬਣਾਇਆ ਸੀ, ਉਹ ਵੀ ਫ਼ੇਲ੍ਹ ਹੋ ਗਿਆ ਤਾਂ ਇੱਕ ਹੋਰ ਰਾਜਾ (ਰਾਜਾ ਵੜਿੰਗ) ਪੇਸ਼ ਕਰ ਦਿੱਤਾ : ਮਾਲਵਿੰਦਰ ਕੰਗ