ਚੰਡੀਗੜ੍ਹ, 23 ਅਪ੍ਰੈਲ 2022 – ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਕਾਰਵਾਈ ਕੀਤੀ ਹੈ। 184 ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਵਾਪਸ ਲੈ ਲਏ ਗਏ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸੀ ਅਤੇ ਅਕਾਲੀ ਆਗੂ ਸ਼ਾਮਲ ਹਨ। ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਸ਼ਾਮਲ ਹਨ।
ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ। ਉਸ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇੱਕ ਕਾਰ ਵੀ ਸੀ। ਇਨ੍ਹਾਂ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।
ਕਿਨ੍ਹਾਂ ਤੋਂ ਕਿੰਨੇ ਗੰਨਮੈਨ ਵਾਪਸ ਲਏ ਗਏ, ਵੇਖੋ ਲਿਸਟ…