ਸਿੱਖ ਇਤਿਹਾਸ ਨੂੰ ਤੋੜ-ਮੋੜ ਕੇ ਪੇਸ਼ ਕਰਨ ਦਾ ਮਾਮਲਾ: ਰੋਸ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੋਵੇਂ ਗੇਟ ਕੀਤੇ ਬੰਦ

ਐਸ. ਏ. ਐਸ. ਨਗਰ 27 ਅਪ੍ਰੈਲ 2022 – ਬਲਦੇਵ ਸਿਰਸਾ ਦੀ ਅਗਵਾਈ ਹੇਠ ਸਿੱਖ ਸੰਗਤ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਗੇਟ ਬੰਦ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬਲਦੇਵ ਸਿਰਸਾ ਦੀ ਅਗਵਾਈ ਵਿੱਚ ਸਿੱਖ ਸੰਗਤ ਵੱਲੋਂ ਬੀਤੇ ਕਈ ਦਿਨਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ।

ਬਾਰ੍ਹਵੀਂ ਸ਼੍ਰੇਣੀ ਦੀ ਪੰਜਾਬ ਦਾ ਇਤਿਹਾਸ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਤੋੜ-ਮੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਤੇ ਛਾਪਣ ਵਾਲੇ ਪਬਲਿਸ਼ਰਾਂ ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇਣ ਵਾਲੇ ਬੋਰਡ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿੱਚ ਅੱਜ ਸਿੱਖ ਸੰਗਤਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵਿੱਦਿਆ ਭਵਨ ਦੇ ਦੋਵੇਂ ਗੇਟ ਬੰਦ ਕਰ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ।

ਗੇਟ ਬੰਦ ਹੋਣ ਦੇ ਚਲਦਿਆਂ ਸਿੱਖਿਆ ਬੋਰਡ ਤੇ ਸਿੱਖਿਆ ਵਿਭਾਗ ਪੰਜਾਬ ਦੇ ਦਫ਼ਤਰਾਂ ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਗੇਟ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ‘ਤੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੇ ਵੱਡੇ ਅਧਿਕਾਰੀ ਪਹੁੰਚ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ 73 ਜੱਜਾਂ ਦੀਆਂ ਬਦਲੀਆਂ

ਪੰਜਾਬ ਤੇ ਦਿੱਲੀ ਦੀਆਂ ਸਰਕਾਰਾਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ ਸਹੀਬੱਧ