ਚੰਡੀਗੜ੍ਹ, 28 ਅਪ੍ਰੈਲ 2022 – ਪੰਜਾਬ ਹਰਿਆਣਾ ਹਾਈਕੋਰਟ ਤੋਂ ਸਾਬਕਾ ਡੀਜੀਪੀ ਪੰਜਾਬ ਸੁਮੇਧ ਸੈਣੀ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕੋਠੀ ਵਾਲੇ ਕੇਸ ਵਿੱਚ ਸੈਣੀ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੋਹਾਲੀ ਅਦਾਲਤ ਦੇ ਵੱਲੋਂ ਸੁਮੇਧ ਸੈਣੀ ਨੂੰ ਝਟਕਾ ਦਿੰਦੇ ਹੋਏ ਜ਼ਮਾਨਤ ਅਰਜ਼ੀ ਖਾਰਜ਼ ਕਰ ਦਿੱਤੀ ਸੀ।
ਸੈਣੀ ਦੇ ਵੱਲੋਂ ਮੋਹਾਲੀ ਅਦਾਲਤ ਦੇ ਫ਼ੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ, ਜਿਸ ਤੋਂ ਬਾਅਦ ਅੱਜ ਹਾਈਕੋਰਟ ਨੇ ਸੈਣੀ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦੇ ਹੋਏ, ਜ਼ਮਾਨਤ ਦੇ ਦਿੱਤੀ ਹੈ।