ਮੋਗਾ,29 ਅਪ੍ਰੈਲ 2022 – ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਮੋਗਾ ਦੇ ਪਿੰਡ ਬਾਘਾਪੁਰਾਣਾ ਦੇ ਰੋਡੇ ‘ਚ ਇਕ ਨੌਜਵਾਨ ਟਾਵਰ ‘ਤੇ ਚੜ੍ਹ ਗਿਆ ਅਤੇ ਉਸ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ। ਜਿਸ ਵਿਚ ਨੌਜਵਾਨ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।
ਨੌਜਵਾਨ ਦਾ ਨਾਂ ਬਲਵਿੰਦਰ ਸਿੰਘ ਹੈ, ਜੋ ਕਿ ਮੋਗਾ ਦੇ ਪਿੰਡ ਕੋਕਰੀ ਫੂਲਾ ਸਿੰਘ ਦਾ ਰਹਿਣ ਵਾਲਾ ਹੈ। ਨੌਜਵਾਨ ਦੀ ਮੰਗ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਕਿਸੇ ਜੇਲ੍ਹ ‘ਚ ਤਬਦੀਲ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਨੂੰ ਵੀ ਰਿਹਾਅ ਕੀਤਾ ਜਾਵੇ।
ਇਸ ਦੇ ਨਾਲ ਹੀ ਨੌਜਵਾਨ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਏ ਜਾਣ। ਨੌਜਵਾਨ ਨੇ ਕਿਹਾ ਹੈ ਕਿ ਜਦੋਂ ਤੱਕ ਬੇਅਦਬੀਆਂ ਦੇ ਮਾਮਲਿਆਂ ਬਾਰੇ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਟਾਵਰ ਤੋਂ ਹੇਠਾਂ ਨਹੀਂ ਉਤਰੇਗਾ।