ਚੰਡੀਗੜ੍ਹ , 29 ਅਪ੍ਰੈਲ 2022 – ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੇ ਇਕ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੁਲਿਸ ਵਿਚ ਨਵੀਂ ਭਰਤੀ ਸਮੇੇਂ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਪੁਲਿਸ ਵਿਭਾਗ ਵਲੋਂ ਪੱਤਰ ਵੀ ਜਾਰੀ ਕੀਤਾ ਹੈ। ਜਿਸ ਤਹਿਤ ਹੁਣ ਪੁਲਿਸ ਦੀਆਂ ਨਵੀਂਆਂ ਭਰਤੀਆਂ ਵਿਚ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਪਹਿਲ ਦਿੱਤੀ ਜਾਵੇਗੀ ।
ਜਾਣਕਾਰੀ ਮੁਤਾਬਕ 26 ਸਾਲ ਬਾਅਦ ਮੁੜ ਅਜਿਹੀ ਪਾਲਿਸੀ ਲਾਗੂ ਹੋਈ ਹੈ। ਇਸ ਤੋਂ ਪਹਿਲਾਂ 1996 ਵਿਚ ਇਹ ਪਾਲਿਸੀ ਬੰਦ ਕਰ ਦਿੱਤੀ ਗਈ ਸੀ। ਭਗਵੰਤ ਮਾਨ ਸਰਕਾਰ ਨੇ ਇਹ ਨਿਯਮ ਦੁਬਾਰਾ ਲਾਗੂ ਕੀਤਾ ਹੈ।