ਮੁੱਖ ਮੰਤਰੀ ਮਾਨ ਨੇ ਪਟਿਆਲਾ ‘ਚ ਹੋਈ ਝੜਪ ‘ਤੇ ਦੁੱਖ ਜ਼ਾਹਰ ਕੀਤਾ

  • ਲੋਕਾਂ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਦੀ ਅਪੀਲ

ਚੰਡੀਗੜ੍ਹ, 29 ਅਪ੍ਰੈਲ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ।

ਇਸ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਪਟਿਆਲ਼ਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗ੍ਹਾ ਰੱਖੀ ਹੋਈ ਹੈ ਅਤੇ ਸੂਬੇ ਵਿਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।”

ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਾਡਾ ਸ਼ਾਂਤਮਈ ਮਾਹੌਲ ਖਰਾਬ ਹੁੰਦਾ ਹੋਵੇ ਕਿਉਂਕਿ ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸ਼ਾਂਤਮਈ, ਸਦਭਾਵਨਾ ਪੂਰਨ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨੈਤਿਕ ਤੌਰ ‘ਤੇ ਦ੍ਰਿੜ ਅਤੇ ਵਚਨਬੱਧ ਹਾਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਐਡਵੋਕੇਟ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਕੀਤੀ ਸਖ਼ਤ ਨਿੰਦਾ

ਲੁਧਿਆਣਾ: ਪੰਜਾਇਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਕਰੀਬ 22 ਏਕੜ ਜ਼ਮੀਨ ਕਰਵਾਈ ਨਜਾਇਜ਼ ਕਬਜ਼ੇ ਤੋਂ ਮੁਕਤ