ਨਵੀਂ ਦਿੱਲੀ, 30 ਅਪ੍ਰੈਲ 2022 – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੱਲ੍ਹ 29 ਅਪ੍ਰੈਲ ਨੂੰ ਪਟਿਆਲਾ ‘ਚ ਹੋਈ ਹਿੰਸਾ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਨਾਲ ਹੀ ਆਪ ਸਰਕਾਰ ‘ਤੇ ਵੀ ਸਵਾਲ ਚੁੱਕੇ। ਅਨੁਰਾਗ ਠਾਕੁਰ ਨੇ ਕਿਹਾ ਕੇ “ਚੋਣਾਂ ਤੋਂ ਪਹਿਲਾਂ ਹੀ ‘ਆਪ’ ਦੇ ਇਰਾਦਿਆਂ ਅਤੇ ਸਮਰੱਥਾ ‘ਤੇ ਸਵਾਲ ਉਠਾਏ ਗਏ ਸਨ। ਲੋਕਾਂ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਵੀ ਸਵਾਲ ਚੁੱਕੇ ਗਏ ਸਨ।”
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ‘ਚ ਘੱਟ ਅਤੇ ਪੰਜਾਬ ਤੋਂ ਬਾਹਰ ਵਧ ਸਮਾਂ ਬਿਤਾ ਰਹੇ ਹਨ। ਕੀ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ ਜਿਨ੍ਹਾਂ ਨੇ ਸ਼ਾਂਤੀ ਨੂੰ ਭੰਗ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਦੀ ਪਹਿਲੀ ਤਰਜੀਹ ਰਹੀ ਹੈ ਕਿ ਪੰਜਾਬ ‘ਚ ਸ਼ਾਂਤੀ ਹੋਵੇ, ਵਿਕਾਸ ਹੋਵੇ, ਭਾਈਚਾਰਾ ਬਣਿਆ ਰਹੇ।