ਪਟਿਆਲਾ ‘ਚ ਇੰਟਰਨੈੱਟ ਸੇਵਾਵਾਂ ਹੋਈਆਂ ਬਹਾਲ

ਪਟਿਆਲਾ, 30 ਅਪ੍ਰੈਲ 2022 – ਪਟਿਆਲਾ ’ਚ ਹੋਈ ਹਿੰਸਕ ਝੜਪ ਤੋਂ ਬਾਅਦ ਜ਼ਿਲ੍ਹੇ ’ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਇਸ ਵੇਲੇ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਹਾਲਾਂਕਿ ਪਹਿਲਾਂ ਕਿਹਾ ਗਿਆ ਸੀ ਕਿ ਸੇਵਾ 6 ਵਜੇ ਬਹਾਲ ਕੀਤੀ ਜਾਵੇਗੀ ਪਰ 2 ਘੰਟੇ ਪਹਿਲਾਂ ਹੀ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਬੀਤੇ ਦਿਨ ਜ਼ਿਲ੍ਹੇ ‘ਚ ਹੋਈ ਹਿੰਸਕ ਝੜਪ ਤੋਂ ਬਾਅਦ ਪੁਲਿਸ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪਟਿਆਲਾ ‘ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਸ਼ਿਵ ਸੈਨਾ ਦੇ ਵਰਕਰ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕਰ ਰਹੇ ਸਨ, ਉਦੋਂ ਖਾਲਿਸਤਾਨੀ ਸਮਰਥਕ ਮੌਕੇ ‘ਤੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ‘ਚ 4 ਲੋਕ ਜ਼ਖ਼ਮੀ ਹੋਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿੱਚ ਜ਼ਿਲ੍ਹਾ ਦਫ਼ਤਰ ਦੇ ਸਾਹਮਣੇ ਖਾਲਿਸਤਾਨੀ ਝੰਡੇ ਲਹਿਰਾਉਣ ਦੀ ਘਟਨਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਨਤੀਜਾ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ