ਮਈ ਦੇ ਚੜ੍ਹਨ ਸਾਰ ਹੀ ਮਹਿੰਗਾ ਹੋਇਆ ਗੈਸ ਸਿਲੰਡਰ

ਨਵੀਂ ਦਿੱਲੀ, 1 ਮਈ 2022 – ਪੰਜ ਸੂਬਿਆਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਹੁਣ ਮਹਿੰਗਾਈ ਵਧਣੀ ਸ਼ੁਰੂ ਹੋ ਗਈ ਹੈ। ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ‘ਚ ਅੱਜ 1 ਮਈ ਨੂੰ 100 ਰੁਪਏ ਤੋਂ ਜ਼ਿਆਦਾ ਵਾਧਾ ਹੋਇਆ ਹੈ। ਇਹ ਵਾਧਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ‘ਤੇ ਹੋਇਆ ਹੈ। ਫ਼ਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੇ ਖ਼ਪਤਕਾਰਾਂ ਨੂੰ ਰਾਹਤ ਮਿਲੀ ਹੈ, ਘਰੇਲੂ ਰਸੋਈ ਗੈਸ ਸਿਲੰਡਰ ਦੇ ਰੇਟ ‘ਚ ਕੋਈ ਵਾਧਾ ਨਹੀਂ ਹੋਇਆ ਹੈ।

ਦੱਸ ਦੇਈਏ ਕਿ ਪਿਛਲੇ ਮਹੀਨੇ 1 ਅਪ੍ਰੈਲ ਨੂੰ ਕਮਰਸ਼ੀਅਲ ਐੱਲ.ਪੀ.ਜੀ. ਕੀਮਤਾਂ ‘ਚ 250 ਰੁਪਏ ਦਾ ਵਾਧਾ ਹੋਇਆ ਸੀ। ਜੇਕਰ ਅੱਜ ਦਿੱਲੀ ‘ਚ 19 ਕਿਲੋਗ੍ਰਾਮ ਦਾ ਐੱਲ.ਪੀ. ਜੀ. ਸਿਲੰਡਰ ਰਿਫਿਲ ਕੀਤਾ ਜਾਂਦਾ ਹੈ ਤਾਂ ਤੁਹਾਨੂੰ 2355.50 ਰੁਪਏ ਅਦਾ ਕਰਨੇ ਪੈਣਗੇ। 30 ਅਪ੍ਰੈਲ ਤੱਕ ਸਿਰਫ਼ 2253 ਰੁਪਏ ਹੀ ਖ਼ਰਚਣੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟਰੱਕ ਨੇ 3 ਬਾਈਕ ਸਵਾਰਾਂ ਨੂੰ ਕੁਚਲਿਆ: ਔਰਤ ਦੀ ਮੌਤ, 2 ਗੰਭੀਰ ਜ਼ਖਮੀ

ਮਾਮਲਾ ਗ਼ਲਤ ਸਿੱਖ ਇਤਿਹਾਸ ਪੜ੍ਹਾਉਣ ਦਾ: 12ਵੀਂ ਸ਼੍ਰੇਣੀ ਦੀਆਂ 3 ਪੁਸਤਕਾਂ ਦੀ ਵਿੱਕਰੀ ‘ਤੇ ਤੁਰੰਤ ਪਾਬੰਦੀ ਲਗਾਉਣ ਦੇ ਹੁਕਮ