ਪਟਿਆਲਾ ਹਿੰਸਾ ‘ਚ ਕਾਰਵਾਈ: ਮਾਸਟਰਮਾਈਂਡ ਬਰਜਿੰਦਰ ਪਰਵਾਨਾ ਸਮੇਤ 4 ਗ੍ਰਿਫ਼ਤਾਰ

ਪਟਿਆਲਾ, 1 ਮਈ 2022 – ਪਟਿਆਲਾ ਹਿੰਸਾ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਤੇ ਮੀਡੀਆ ਰਿਪੋਰਟਾਂ ਅਨੁਸਾਰ ਮਿਲੀ ਜਾਣਕਾਰੀ ਇਸ ਮਾਮਲੇ ‘ਚ ਮਾਸਟਰ ਮਾਈਂਡ ਸਿੱਖ ਕੱਟੜਪੰਥੀ ਬਰਜਿੰਦਰ ਪਰਵਾਨਾ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਰਵਾਨਾ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਚਾਰ ਕੇਸ ਦਰਜ ਹਨ। ਉਹ ਪਹਿਲਾਂ ਵੀ ਗ੍ਰਿਫਤਾਰ ਹੋ ਚੁੱਕਾ ਹੈ ਅਤੇ ਫਿਰ ਜ਼ਮਾਨਤ ‘ਤੇ ਬਾਹਰ ਆਇਆ ਹੈ।

ਪਟਿਆਲਾ ਰੇਂਜ ਦੇ ਨਵੇਂ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ 6 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 25 ਵਿਅਕਤੀਆਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਹਰੀਸ਼ ਸਿੰਗਲਾ, ਕੁਲਦੀਪ ਸਿੰਘ ਅਤੇ ਦਲਜੀਤ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ। ਸੂਤਰਾਂ ਅਤੇ ਮੀਡੀਆ ਰਿਪੋਰਟਾਂ ਅਨੁਸਾਰ ਮਿਲੀ ਜਾਣਕਾਰੀ ਦੇ ਪਤਾ ਲੱਗੀਆਂ ਹੈ ਇਸ ਮਾਮਲੇ ਵਿੱਚ ਪਰਵਾਨਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਸ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਖਾਲਿਸਤਾਨ ਵਿਰੋਧੀ ਮਾਰਚ ਕੱਢਣ ਵਾਲੇ ਹਰੀਸ਼ ਸਿੰਗਲਾ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਖਾਲਿਸਤਾਨ ਵਿਰੋਧੀ ਮਾਰਚ ਦੌਰਾਨ ਹੋਈ ਹਿੰਸਾ ਤੋਂ ਬਾਅਦ ਪਟਿਆਲਾ ਦੇ ਆਈਜੀ ਰਾਕੇਸ਼ ਅਗਰਵਾਲ ਅਤੇ ਐਸਐਸਪੀ ਨਾਨਕ ਸਿੰਘ ਨੂੰ ਹਟਾ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ਮੁਖਵਿੰਦਰ ਸਿੰਘ ਛੀਨਾ ਨੂੰ ਨਵਾਂ ਆਈਜੀ ਅਤੇ ਦੀਪਕ ਪਾਰਿਖ ਨੂੰ ਨਵਾਂ ਐਸਐਸਪੀ ਬਣਾਇਆ ਗਿਆ ਹੈ। ਸਿਟੀ ਐਸਪੀ ਹਰਪਾਲ ਸਿੰਘ ਨੂੰ ਹਟਾ ਕੇ ਵਜ਼ੀਰ ਸਿੰਘ ਖਹਿਰਾ ਨੂੰ ਲਾਇਆ ਗਿਆ ਹੈ। ਡੀਐਸਪੀ ਅਸ਼ੋਕ ਕੁਮਾਰ ਨੂੰ ਵੀ ਹਟਾ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਥਾਣਾ ਲਾਹੌਰੀ ਗੇਟ ਦੇ ਐਸਐਚਓ ਗੁਰਪ੍ਰੀਤ ਸਿੰਘ ਅਤੇ ਥਾਣਾ ਕੋਤਵਾਲੀ ਦੇ ਐਸਐਚਓ ਬਿਕਰਮ ਸਿੰਘ ਨੂੰ ਵੀ ਹਟਾ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਮਲਾ ਗ਼ਲਤ ਸਿੱਖ ਇਤਿਹਾਸ ਪੜ੍ਹਾਉਣ ਦਾ: 12ਵੀਂ ਸ਼੍ਰੇਣੀ ਦੀਆਂ 3 ਪੁਸਤਕਾਂ ਦੀ ਵਿੱਕਰੀ ‘ਤੇ ਤੁਰੰਤ ਪਾਬੰਦੀ ਲਗਾਉਣ ਦੇ ਹੁਕਮ

ਪਤਨੀ ਨੇ ਪਤੀ ਤੇ ਸੱਸ ਸਮੇਤ ਚਾਰ ਬੱਚਿਆਂ ਨੂੰ ਖਾਣੇ ਵਿੱਚ ਦਿੱਤਾ ਨਸ਼ੀਲਾ ਪਦਾਰਥ, ਪੜ੍ਹੋ ਕੀ ਹੈ ਮਾਮਲਾ ?