ਚੰਡੀਗੜ੍ਹ, 1 ਮਈ 2022 – ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਸਰਹੱਦ ਪਾਰ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਸੂਬੇ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਸਾਜ਼ਿਸ਼ ਰਚ ਰਹੀਆਂ ਹਨ। ਹਜ਼ਾਰਾਂ ਕੁਰਬਾਨੀਆਂ ਤੋਂ ਬਾਅਦ ਸੂਬੇ ਵਿੱਚ ਸਥਾਈ ਸ਼ਾਂਤੀ ਕਾਇਮ ਹੋਈ ਹੈ। ਸਦੀਆਂ ਤੋਂ ਇਕੱਠੇ ਰਹਿ ਰਹੇ ਭਾਰਤੀ ਭਾਈਚਾਰੇ ਨੂੰ ਆਪਸ ਵਿੱਚ ਲੜਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਸੂਬੇ ਦੇ ਲੋਕ ਮੁੱਠੀ ਭਰ ਸਾਜ਼ਿਸ਼ਕਾਰਾਂ ਦੇ ਜਾਲ ਵਿਚ ਫਸ ਗਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਜਦੋਂ ਸੂਬੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ, ਉਦੋਂ ਵੀ ਦੋਵਾਂ ਭਾਈਚਾਰਿਆਂ ਨੇ ਇਕ-ਦੂਜੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਲੱਗਣ ਦਿੱਤੀ ਸੀ। ਅਜਿਹੇ ‘ਚ ਕੌਣ ਲੋਕ ਹਨ ਜੋ ਦੇਸ਼ ਨੂੰ ਤੋੜਨ ਦੀ ਸਾਜ਼ਿਸ਼ ‘ਚ ਸ਼ਾਮਲ ਹਨ। ਇਸ ਦਾ ਜਵਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣਾ ਪਵੇਗਾ।
ਮਹਿਜ਼ 45 ਦਿਨਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੋ ਭਾਈਚਾਰਿਆਂ ਵਿੱਚ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਸੀ। ਬੇਕਸੂਰ ਮਾਰੇ ਜਾ ਰਹੇ ਹਨ। ਭਗਵੰਤ ਮਾਨ ਪੁਲਿਸ ਪ੍ਰਸ਼ਾਸਨ ਸਿਰਫ ਕੁਝ ਪੁਲਿਸ ਅਫਸਰਾਂ ‘ਤੇ ਕਾਰਵਾਈ ਕਰਕੇ ਕੋਈ ਵੀ ਆਪਣੀ ਜਿੰਮੇਵਾਰੀ ਤੋਂ ਭੱਜ ਨਹੀਂ ਸਕਦਾ। ਪੁਲਿਸ ਪ੍ਰਸ਼ਾਸਨ ਵਿੱਚ ਹਾਹਾਕਾਰ ਮੱਚ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਕਾਂਡ ਤੋਂ ਸਬਕ ਸਿੱਖਦੇ ਹੋਏ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਨਾਲ ਕੋਈ ਸਮਝੌਤਾ ਨਾ ਕਰਨ।