- ਕਿਹਾ ਦੋ ਮਹੀਨਿਆਂ ਦਾ ਸੀ ਬੱਚਾ,ਪਿਤਾ ਦੇ ਮਾਰਨ ਤੇ ਬੱਚੇ ਦੀ ਤਬੀਅਤ ਵਿਗੜਨ ਕਾਰਨ ਹੋਈ ਮੌਤ
ਲੁਧਿਆਣਾ, 4 ਮਈ 2022 – ਮਾਮਲਾ ਲੁਧਿਆਣਾ ਦੇ ਥਾਣਾ ਦੁਗਰੀ ਫੇਸ ਵੰਨ ਇਲਾਕੇ ਦਾ ਹੈ ਜਿਥੇ ਇਕ ਮਹਿਲਾ ਵਲੋਂ ਆਪਣੇ ਪਰਿਵਾਰ ਸਮੇਤ ਆਪਣੇ ਮਰੇ ਹੋਏ ਬੱਚੇ ਨੂੰ ਥਾਣੇ ਲਿਜਾ ਕੇ ਆਪਣੇ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਦੱਸ ਦਈਏ ਕਿ ਮਹਿਲਾ ਵੱਲੋਂ ਆਪਣੇ ਪਤੀ ਤੇ ਬੱਚੇ ਨੂੰ ਮਾਰਨ ਦੇ ਇਲਜ਼ਾਮ ਲਗਾਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਤ ਮਹਿਲਾ ਨੇ ਕਿਹਾ ਕਿ ਉਸ ਦਾ ਪਤੀ ਨਸ਼ਾ ਕਰਦਾ ਹੈ ਅਤੇ ਉਸ ਦੀ ਮਾਰਕੁੱਟ ਕਰਦਾ ਹੈ। ਜਿਸ ਦੇ ਚਲਦਿਆਂ ਉਸ ਨੇ ਬੱਚੇ ਨੂੰ ਵੀ ਮਾਰਿਆ, ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਪੀੜਤ ਮਹਿਲਾ ਨੇ ਦੋਸ਼ ਲਗਾਉਂਦਿਆਂ ਪਤੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮਹਿਲਾ ਦੇ ਦੱਸਣ ਮੁਤਾਬਿਕ ਉਸ ਦਾ ਪਤੀ ਨਸ਼ਾ ਕਰਦਾ ਹੈ ਅਤੇ ਪਤੀ ਵੱਲੋਂ ਬੱਚੇ ਨੂੰ ਮਾਰਿਆ ਗਿਆ ਕਿਹਾ ਹੈ। ਇਹ ਮਾਮਲਾ ਹੁਣ ਪੁਲਿਸ ਦੇ ਧਿਆਨ ‘ਚ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।