ਅੰਮ੍ਰਿਤਸਰ, 7 ਮਈ 2022 – ਪਾਕਿਸਤਾਨ ਦੇ ਤਸਕਰ ਭਾਰਤ ‘ਚ ਹੈਰੋਇਨ ਦੀਆਂ ਖੇਪਾਂ ਭੇਜਣ ਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ। ਭਾਰਤੀ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੀ ਗਈ 3.50 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਇਹ ਖੇਪ ਭਾਰਤੀ ਸਰਹੱਦ ਵਿੱਚ ਕੰਡਿਆਲੀ ਤਾਰ ਦੇ ਸਾਹਮਣੇ ਭਾਰਤੀ ਕਿਸਾਨਾਂ ਦੇ ਖੇਤਾਂ ਵਿੱਚ ਸੁੱਟੀ ਗਈ ਸੀ।
ਬੀਐਸਐਫ ਨੇ ਇਹ ਖੇਪ ਅੰਮ੍ਰਿਤਸਰ ਸੈਕਟਰ ਤੋਂ ਜ਼ਬਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਵੱਲੋਂ ਸੁਰੱਖਿਆ ਲਈ ਲਗਾਈ ਗਈ ਵਾੜ ਦੇ ਸਾਹਮਣੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿੱਚੋਂ ਪੀਲੇ ਰੰਗ ਦੇ ਪੈਕਟ ਮਿਲੇ ਹਨ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਪੈਕਟ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜਾਂਚ ਵਿਚ ਪਤਾ ਲੱਗਾ ਕਿ ਇਸ ਵਿਚ ਹੈਰੋਇਨ ਸੀ।
ਇਸ ਖੇਪ ਨੂੰ ਪੀਲੀ ਟੇਪ ਲਾ ਖੇਤਾਂ ਵਿੱਚ ਸੁੱਟ ਦਿੱਤਾ ਗਿਆ ਸੀ, ਤਾਂ ਜੋ ਖੇਤਾਂ ਵਿੱਚ ਪਈ ਪਰਾਲੀ ਦੇ ਵਿਚਕਾਰ ਇਸ ਨੂੰ ਬੀਐਸਐਫ ਦੀ ਨਜ਼ਰ ਤੋਂ ਦੂਰ ਰੱਖਿਆ ਜਾ ਸਕੇ। ਬੀਐਸਐਫ ਜਵਾਨਾਂ ਨੇ ਜਦੋਂ ਪੈਕਟ ਦਾ ਵਜ਼ਨ ਕੀਤਾ ਤਾਂ ਇਹ 510 ਗ੍ਰਾਮ ਪਾਇਆ ਗਿਆ। ਇਸ ਦੀ ਅੰਤਰਰਾਸ਼ਟਰੀ ਕੀਮਤ 3.50 ਕਰੋੜ ਰੁਪਏ ਦੱਸੀ ਗਈ ਹੈ। ਫਿਲਹਾਲ ਬੀਐਸਐਫ ਨੇ ਖੇਪ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਗਭਗ 10 ਘਟਨਾਵਾਂ ਜੋ ਅਪ੍ਰੈਲ-ਮਈ ਵਿੱਚ ਵਾਪਰੀਆਂ
2 ਮਈ ਨੂੰ ਅਬੋਹਰ ਸੈਕਟਰ ਤੋਂ 2.980 ਕਿਲੋ ਹੈਰੋਇਨ
1 ਮਈ ਨੂੰ ਅੰਮ੍ਰਿਤਸਰ ਸੈਕਟਰ ਤੋਂ ਕਿਸਾਨ 1.020 ਕਿ.ਗ੍ਰਾ. ਹੈਰੋਇਨ ਸਮੇਤ ਗ੍ਰਿਫਤਾਰ
29 ਅਪ੍ਰੈਲ ਨੂੰ ਅੰਮ੍ਰਿਤਸਰ ਸੈਕਟਰ ਤੋਂ ਮਿਲਿਆ ਡਰੋਨ
25 ਅਪ੍ਰੈਲ ਨੂੰ ਅੰਮ੍ਰਿਤਸਰ ਸੈਕਟਰ ਤੋਂ 1.050 ਕਿ.ਗ੍ਰਾ. ਹੈਰੋਇਨ ਬਰਾਮਦ
23 ਅਪ੍ਰੈਲ ਨੂੰ 3.970 ਕਿ.ਗ੍ਰਾ ਅੰਮ੍ਰਿਤਸਰ ਸੈਕਟਰ ‘ਚੋਂ ਮਿਲੀ ਹੈਰੋਇਨ
19 ਅਪ੍ਰੈਲ ਨੂੰ ਅੰਮ੍ਰਿਤਸਰ ਸੈਕਟਰ ਤੋਂ 1 ਪਿਸਤੌਲ ਅਤੇ ਗੋਲੀਆਂ ਸਮੇਤ 2.110 ਕਿ.ਗ੍ਰਾ. ਹੈਰੋਇਨ ਜ਼ਬਤ
11 ਅਪ੍ਰੈਲ ਨੂੰ ਅੰਮ੍ਰਿਤਸਰ ਸੈਕਟਰ ਤੋਂ 3.970 ਕਿ.ਗ੍ਰਾ. ਹੈਰੋਇਨ ਮਿਲੀ
10 ਅਪ੍ਰੈਲ ਨੂੰ ਫਿਰੋਜ਼ਪੁਰ ਸੈਕਟਰ ‘ਚ ਦਰੱਖਤ ਨਾਲ ਬੰਨ੍ਹਿਆ 1 ਕਿੱਲੋ. ਹੈਰੋਇਨ ਮਿਲੀ
7 ਅਪ੍ਰੈਲ ਨੂੰ ਫ਼ਿਰੋਜ਼ਪੁਰ ਤੋਂ 1.200 ਕਿ.ਗ੍ਰਾ. ਹੈਰੋਇਨ ਜ਼ਬਤ
ਤਰਨਤਾਰਨ ਤੋਂ 4 ਅਪ੍ਰੈਲ ਨੂੰ 2.200 ਕਿ.ਗ੍ਰਾ. ਹੈਰੋਇਨ ਮਿਲੀ