ਮੁੱਖ ਮੰਤਰੀ ਭਗਵੰਤ ਮਾਨ 10 ਮਈ ਨੂੰ ਕਰਨਗੇ ਪ੍ਰਿੰਸੀਪਲਾਂ-ਸਕੂਲ ਮੁਖੀਆਂ ਨਾਲ ਮੀਟਿੰਗ

ਲੁਧਿਆਣਾ, 9 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਮਈ ਨੂੰ ਸਵੇਰੇ ਲੁਧਿਆਣਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਡਾਈਟ ਪ੍ਰਿੰਸੀਪਲ, ਸਕੂਲ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਬਲਾਕ ਸਿੱਖਿਆ ਅਫ਼ਸਰਾਂ ਨਾਲ ਗਲਬਾਤ ਕਰਨਗੇ।

ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫ਼ਤਰ ਦੀ ਤਰਫ਼ੋਂ ਸਹਾਇਕ ਡਾਇਰੈਕਟਰ (ਈ ਅਤੇ ਆਈ) ਵੱਲੋਂ ਜਾਰੀ ਹਦਾਇਤਾਂ ਅਨੁਸਾਰ 10 ਮਈ ਨੂੰ ਲਗਭਗ 2500 ਪ੍ਰਿੰਸੀਪਲ, ਸਕੂਲ ਮੁਖੀਆਂ ਅਤੇ ਹੋਰਨਾਂ ਨੂੰ ਏ.ਸੀ. ਬੱਸਾਂ ਵਿੱਚ ਲੁਧਿਆਣਾ ਲਿਆਂਦਾ ਜਾਵੇਗਾ। ਇਸ ਰਾਜ ਪੱਧਰੀ ਮੀਟਿੰਗ ਲਈ ਕਿੰਗਜ਼ ਵਿਲਾ, ਫਿਰੋਜ਼ਪੁਰ ਰੋਡ, ਲੁਧਿਆਣਾ ਨੂੰ ਸਥਾਨ ਵਜੋਂ ਨਿਸ਼ਚਿਤ ਕੀਤਾ ਗਿਆ ਹੈ।

ਡੀਈਓ ਸੈਕੰਡਰੀ ਜਸਵਿੰਦਰ ਕੌਰ ਨੇ ਦੱਸਿਆ ਕਿ ਅਸੀਂ ਇਸ ਸਮਾਗਮ ਨੂੰ ਸੁਚਾਰੂ ਬਣਾਉਣ ਅਤੇ ਇਸ ਮੀਟਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਰਹੇ ਹਾਂ। ਸਾਰੇ ਬਲਾਕ ਨੋਡਲ ਅਫ਼ਸਰਾਂ ਦੀਆਂ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਕੂਲ ਪ੍ਰਿੰਸੀਪਲਾਂ ਅਤੇ ਮੁਖੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ।

ਪ੍ਰਿੰਸੀਪਲ -ਕਮ ਨਿਡਲ ਅਫਸਰ (ਮੀਡੀਆ) ਡਾ: ਦਵਿੰਦਰ ਸਿੰਘ ਛੀਨਾ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਸਕੂਲ ਦੇ ਪ੍ਰਿੰਸੀਪਲਾਂ ਤੱਕ ਸੁਨਹਿਰੀ ਸਿੱਖਿਆ ਸੰਦੇਸ਼ ਦੇਣ ਲਈ ਸ਼ਾਨਦਾਰ ਪਹਿਲਕਦਮੀ ਕੀਤੀ। ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਡਾਈਟ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਬਲਾਕ ਸਿੱਖਿਆ ਅਫ਼ਸਰਾਂ ਨੂੰ ਪੰਜਾਬ ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਅਤੇ ਮਿਆਰੀ ਸਿੱਖਿਆ ‘ਤੇ ਧਿਆਨ ਦੇਣ ਲਈ ਉਤਸ਼ਾਹਿਤ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੜ੍ਹੋ ਪੰਜਾਬ ‘ਚ ਅਗੇਤੀ ਗਰਮੀ ਕਾਰਨ ਕਣਕ ਦੀ ਫ਼ਸਲ ‘ਤੇ ਪਿਆ ਕਿੰਨਾ ਘਾਟਾ ?

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਸਹਿਯੋਗੀਆਂ ‘ਤੇ NIA ਨੇ ਕੀਤੀ ਵੱਡੀ ਕਾਰਵਾਈ, ਦਰਜਨ ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ