ਚੰਡੀਗੜ੍ਹ, 13 ਮਈ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕਾਂ, ਮੰਤਰੀਆਂ ਅਤੇ ਹੋਰਨਾਂ ਲੀਡਰਾਂ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਹੁਣ ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕਾਂ ਅਤੇ ਮੰਤਰੀਆਂ ਕੋਲੋਂ ਵੀ ਨਿੱਜੀ ਸੁਰੱਖਿਆ ਵਾਹਨਾਂ ਦਾ ਹਿਸਾਬ ਮੰਗ ਲਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ, ਮਾਨ ਸਰਕਾਰ ਨੇ ਕੁੱਝ ਸਮਾਂ ਪਹਿਲਾਂ ਵੀ ਨਿੱਜੀ ਸੁਰੱਖਿਆ ਵਾਹਨਾਂ ਦਾ ਹਿਸਾਬ ਵਿਧਾਇਕਾਂ ਕੋਲੋਂ ਮੰਗਿਆ ਸੀ, ਪਰ ਕਿਸੇ ਵੀ ਵਿਧਾਇਕ ਵੱਲੋਂ ਜਵਾਬ ਨਹੀਂ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਹੁਣ ਮਾਨ ਸਰਕਾਰ ਦੇ ਵੱਲੋਂ ਨਵਾਂ ਹੁਕਮ ਜਾਰੀ ਕਰਦਿਆਂ ਹੋਇਆ ਮੰਤਰੀਆਂ ਅਤੇ ਵਿਧਾਇਕਾਂ ਦੇ ਕੋਲੋਂ ਨਿੱਜੀ ਸੁਰੱਖਿਆ ਵਾਹਨਾਂ ਦਾ ਹਿਸਾਬ ਦੋ ਦਿਨਾਂ ਦੇ ਅੰਦਰ ਅੰਦਰ ਮੰਗਿਆ ਗਿਆ ਹੈ।