ਚੰਡੀਗੜ੍ਹ, 18 ਮਈ 2022 – ਪੰਜਾਬ ਕੈਬਨਿਟ ਦੀ ਅੱਜ 18 ਮਈ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ 11 ਵਜੇ ਸਵੇਰੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫ਼ੈਸਲੇ ਲੈ ਸਕਦੀ ਹੈ।
ਇਸ ਤੋਂ ਪਹਿਲਾਂ ਸਰਕਾਰ ਕਈ ਇਤਿਹਾਸਿਕ ਫ਼ੈਸਲੇ ਲੈ ਚੁੱਕੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ਬੇਰੁਜ਼ਗਾਰਾਂ ਵਾਸਤੇ ਕੋਈ ਵੱਡੇ ਫ਼ੈਸਲੇ ਹੋ ਸਕਦੇ ਹਨ।


