ਚੰਡੀਗੜ੍ਹ, 18 ਮਈ 2022 – ਮੋਹਾਲੀ ਬਾਰਡਰ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਯੂਨੀਅਨਾਂ ਦੇ ਆਗੂ ਭਗਵੰਤ ਮਾਨ ਦੀ ਮੁੱਖ ਮੰਤਰੀ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋ ਰਹੀ ਹੈ। ਜਿਸ ਵਿੱਚ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਵੀ ਬੁਲਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਮੁਹਾਲੀ ਵਿੱਚ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਨਾਲ ਗੱਲਬਾਤ ਨਾ ਹੋਈ ਤਾਂ ਉਹ ਕਿਸੇ ਵੀ ਹਾਲਤ ਵਿੱਚ ਚੰਡੀਗੜ੍ਹ ਜਾਣਗੇ।
ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਗੱਲਬਾਤ ਲਈ ਬੁਲਾਇਆ ਗਿਆ ਹੈ। ਸਰਕਾਰ ਨੇ ਮੰਗਾਂ ਨਹੀਂ ਮੰਨੀਆਂ। ਅੰਦੋਲਨ ਦਾ ਅਗਲਾ ਸਟੈਂਡ ਕੀ ਹੋਵੇਗਾ, ਇਹ ਮੁੱਖ ਮੰਤਰੀ ਨਾਲ ਮੁਲਾਕਾਤ ‘ਤੇ ਨਿਰਭਰ ਕਰਦਾ ਹੈ। ਜੇਕਰ ਅਸੀਂ ਇੱਕ ਬੈਰੀਕੇਡ ਨੂੰ ਤੋੜ ਸਕਦੇ ਹਾਂ, ਤਾਂ ਅਸੀਂ ਬਾਕੀ ਨੂੰ ਤੋੜ ਸਕਦੇ ਹਾਂ। ਫਿਲਹਾਲ ਅਸੀਂ ਸਰਕਾਰ ਨਾਲ ਸਕਾਰਾਤਮਕ ਗੱਲਬਾਤ ਦੀ ਉਮੀਦ ਕਰ ਰਹੇ ਹਾਂ।

