ਚੰਡੀਗੜ੍ਹ, 18 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਬੁੱਧਵਾਰ ਨੂੰ ਕੈਬਨਿਟ ਬੈਠਕ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬੈਠਕ ਦੌਰਾਨ ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਮਾਨ ਵਲੋਂ ਕਿਹਾ ਗਿਆ ਹੈ ਕਿ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਖੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ।