ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਿਆ

ਅੰਮ੍ਰਿਤਸਰ, 18 ਮਈ 2022 – ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦਾ ਪਤਾ ਲੱਗਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

SGPC ਪ੍ਰਧਾਨ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਚੱਕਾ ਜਾਮ ਹੋ ਸਕਦਾ ਹੈ, ਠੇਕਾ ਮੁਲਾਜ਼ਮਾਂ ਨੇ ਮਾਨ ਸਰਕਾਰ ਨੂੰ ਦਿੱਤੀ ਚੇਤਾਵਨੀ

ਮਾਨ ਸਰਕਾਰ ਅਤੇ ਕਿਸਾਨਾਂ ’ਚ ਬਣੀ ਸਹਿਮਤੀ, ਖਤਮ ਹੋਵੇਗਾ ਪੱਕਾ ਮੋਰਚਾ