ਚੰਡੀਗੜ੍ਹ, 19 ਮਈ 2022 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ‘ਚ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।
ਇਸ ਤੋਂ ਪਹਿਲਾਂ ਸਿੱਧੂ ਨੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਨੂੰ ਉਨ੍ਹਾਂ ਖਿਲਾਫ ਦਾਇਰ ਰੀਵਿਊ ਪਟੀਸ਼ਨ ਖਾਰਜ ਕਰਨ ਦੀ ਬੇਨਤੀ ਕੀਤੀ ਸੀ। ਸਿੱਧੂ ਨੂੰ ਇਸ ਮਾਮਲੇ ‘ਚ ਹਾਈਕੋਰਟ ਨੇ ਸਜ਼ਾ ਸੁਣਾਈ ਸੀ ਪਰ ਸੁਪਰੀਮ ਕੋਰਟ ਨੇ ਗੈਰ ਇਰਾਦਤਨ ਹੱਤਿਆ ਦੇ ਦੋਸ਼ ਨੂੰ ਖਾਰਿਜ ਕਰ ਦਿੱਤਾ ਸੀ।
ਇਸ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਖ਼ਿਲਾਫ਼ ਚੱਲ ਰਹੇ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਨੇ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ।