MLA ਕੁੰਵਰ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਸਹੀ ਢੰਗ ਨਾਲ ਕਰਨ ਨੂੰ ਕਿਹਾ

ਅੰਮ੍ਰਿਤਸਰ, 20 ਮਈ 2022 – ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਲਿਖ ਕੇ ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਨੇ ਆਪਣੀ ਹੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਸਵਾਲ ਚੁੱਕੇ ਹਨ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਣ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਨੂੰ ਵੀ ਪੱਤਰ ਦੀ ਕਾਪੀ ਭੇਜੀ ਹੈ। ਵਿਧਾਇਕ ਕੁੰਵਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਅਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ।

ਉਨ੍ਹਾਂ ਕਿਹਾ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਗੇ ਕਿਹਾ ਕੇ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਮੁਲਜ਼ਮ ਧਿਰਾਂ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਅਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ 20 ਮਈ 2022 ਨੂੰ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ। ਇੱਕ ਪਾਸੇ ਸੈਸ਼ਨ ਕੋਰਟ ਵਿੱਚ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ ਅਤੇ ਦੂਜੇ ਪਾਸੇ ਮੁਲਜ਼ਮਾਂ ਵੱਲੋਂ ਸਿਵਲ ਲਿਟੀਗੇਸ਼ਨ ਦਾਇਰ ਕੀਤੀ ਗਈ ਹੈ, ਜੋ ਕਿ ਮੁਲਜ਼ਮਾਂ ਦੇ ਇਰਾਦਿਆਂ ਨੂੰ ਸਪੱਸ਼ਟ ਰੂਪ ਵਿੱਚ ਬਿਆਨ ਕਰ ਰਹੀ ਹੈ।

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੇ ਕੁਝ ਨਹੀਂ ਕੀਤਾ ਅਤੇ ਨਾ ਹੀ ਇਨ੍ਹਾਂ ਮਾਮਲਿਆਂ ਨੂੰ ਕਿਸੇ ਸਿੱਟੇ ਤੱਕ ਪਹੁੰਚਾਇਆ। ਇਸ ਲਈ ਪੰਜਾਬ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਪਟੀਸ਼ਨ ਦੇ ਖਿਲਾਫ ਖੜੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਵੇ।

ਇੱਕ ਮਹੀਨਾ ਪਹਿਲਾਂ 9 ਅਪ੍ਰੈਲ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇੱਕ ਪੋਸਟ ਨੇ ਵੀ ਹੰਗਾਮਾ ਮਚਾ ਦਿੱਤਾ ਸੀ। ਹਾਲਾਂਕਿ ਉਸ ਨੇ ਇਸ ਪੋਸਟ ਨੂੰ ਕੁਝ ਹੀ ਮਿੰਟਾਂ ਵਿੱਚ ਐਡਿਟ ਕਰ ਲਿਆ ਸੀ ਪਰ ਉਦੋਂ ਤੱਕ ਕਈ ਲੋਕ ਇਸ ਪੋਸਟ ਨੂੰ ਪੜ੍ਹ ਚੁੱਕੇ ਸਨ। ਇਸ ਪੋਸਟ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਬਰਗਾੜੀ ਗੋਲੀ ਕਾਂਡ ਦਾ ਹਵਾਲਾ ਦਿੰਦੇ ਹੋਏ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਪ੍ਰਬੋਧ ਕੁਮਾਰ ਨੂੰ ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦੀ ਤਾਇਨਾਤੀ ਉੱਤੇ ਵੀ ਸਵਾਲ ਉਠਾਏ ਸਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਅਧਿਕਾਰੀ ਐਸਆਈਟੀ ਦਾ ਹਿੱਸਾ ਸਨ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੁਝ ਨਹੀਂ ਕੀਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ‘ਚ ਹੋਏ ਸਿਲੰਡਰ ਬਲਾਸਟ ‘ਚ 2 ਦੀ ਮੌਤ, 2 ਗੰਭੀਰ ਜ਼ਖਮੀ

ਸਿੱਖ ਬੰਦੀਆਂ ਦੀ ਰਿਹਾਈ ਲਈ ਬਣਾਈ ਕਮੇਟੀ ‘ਚੋਂ ਦਾਦੂਵਾਲ ਨੇ ਸੁਖਬੀਰ ਬਾਦਲ ਨੂੰ ਬਾਹਰ ਕਰਨ ਦੀ ਕੀਤੀ ਮੰਗ