ਚੰਡੀਗੜ੍ਹ, 21 ਮਈ 2022 – ਪੰਜਾਬ ‘ਚ ਸੇਵਾਮੁਕਤ ਪਟਵਾਰੀਆਂ ਦੀ ਭਰਤੀ ਦੇ ਮਾਮਲੇ ‘ਚ ਘਿਰੀ ‘ਆਪ’ ਸਰਕਾਰ ਨੇ ਹੁਣ ਸਪੱਸ਼ਟੀਕਰਨ ਦਿੱਤਾ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਕਿਹਾ ਕਿ ਸਾਡੇ ਕੋਲ ਕੰਮ ਪੂਰਾ ਕਰਨ ਦਾ ਹੋਰ ਕੋਈ ਰਸਤਾ ਨਹੀਂ ਸੀ। ਅਸੀਂ ਇਸ ਮਹੀਨੇ 1090 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਇਸ ਤੋਂ ਇਲਾਵਾ 800 ਹੋਰ ਪਟਵਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਕਿਹਾ ਕਿ ਦੂਜਿਆਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ। ਕਿੰਨੀਆਂ ਨੌਕਰੀਆਂ ਦਿੱਤੀਆਂ ਹਨ ?
ਮਾਲ ਮੰਤਰੀ ਜ਼ਿੰਪਾ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀ ਘਾਟ ਹੈ। ਇਸ ਨੂੰ ਪੂਰਾ ਕਰਨ ਲਈ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਇਹ ਉਹ ਪਟਵਾਰੀ ਹੋਣਗੇ ਜਿਨ੍ਹਾਂ ‘ਤੇ ਕੋਈ ਅਪਰਾਧਿਕ ਕੇਸ ਨਹੀਂ ਹੈ। ਜਿਨ੍ਹਾਂ ਦਾ ਰਿਕਾਰਡ ਚੰਗਾ ਹੈ। ਉਨ੍ਹਾਂ ਦੀ ਉਮਰ 64 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਅਸੀਂ ਉਨ੍ਹਾਂ ਨੂੰ 25,000 ਰੁਪਏ ਦੀ ਤਨਖਾਹ ‘ਤੇ ਰੱਖ ਰਹੇ ਹਾਂ।
ਇਹ ਬਹੁਤ ਜ਼ਰੂਰੀ ਸੀ. ਅਸੀਂ 1090 ਪਟਵਾਰੀ ਭਰਤੀ ਕਰ ਰਹੇ ਹਾਂ। ਉਨ੍ਹਾਂ ਦੀ ਡੇਢ ਸਾਲ ਦੀ ਸਿਖਲਾਈ ਹੋਵੇਗੀ। ਸਾਡੇ ਕੋਲ ਕੰਮ ਪੂਰਾ ਕਰਨ ਦਾ ਹੋਰ ਕੋਈ ਰਸਤਾ ਨਹੀਂ ਸੀ। ਅਸੀਂ ਇਸ ਮਹੀਨੇ ਦੇ ਅੰਤ ਵਿੱਚ ਇਨ੍ਹਾਂ ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਵਾਂਗੇ। ਇਸ ਤੋਂ ਇਲਾਵਾ 800 ਪਟਵਾਰੀ ਵੀ ਭਰਤੀ ਕਰ ਰਹੇ ਹਨ।