ਚੰਡੀਗੜ੍ਹ, 21 ਮਈ 2022 – ਕੇਂਦਰ ਨੇ ਮੂੰਗੀ ‘ਤੇ ਐਮ ਐਸ ਪੀ ਦੇਣ ਦੀ ਹਾਮੀ ਭਰ ਲਈ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਆਪਣੀ ਏਜੰਸੀਆਂ ਨੂੰ ਮੂੰਗੀ ਦੀ ਖਰੀਦ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਸੰਬੰਧ ‘ਚ ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖੀ ਸੀ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਸਾਨ ਭਰਾਵਾਂ ਨੂੰ ਖੁਸ਼ਖਬਰੀ ਦਿੱਤੀ ਗਈ ਹੈ ਕਿ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ।