ਲੁਧਿਆਣਾ, 22 ਮਈ,2022 – ਪੰਜਾਬ ਪੁਲਿਸ ਨੇ ਲੁਧਿਆਣਾ ਕੋਰਟ ਬਲਾਸਟ ਮਾਮਲੇ ਨੂੰ ਸੁਲਝਾ ਲਿਆ ਹੈ। ਲੁਧਿਆਣਾ ਕੋਰਟ ਬਲਾਸਟ ਮਾਮਲੇ ‘ਚ ਬਾਰਡਰ ਰੇਂਜ ਦੀ STF ਟੀਮ ਨੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਧਮਾਕੇ ਵਿੱਚ ਵਰਤੀ ਗਈ ਆਈਈਡੀ ਨੂੰ ਆਈ ਐਸ ਆਈ ਵੱਲੋਂ ਡਰੋਨ ਰਾਹੀਂ ਭਾਰਤ ਭੇਜਿਆ ਗਿਆ ਸੀ। ਇਹ ਆਪਰੇਸ਼ਨ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਚਲਾਇਆ ਗਿਆ ਸੀ।
ਇਸ ਸੰਬੰਧੀ ਡੀ ਜੀ ਪੀ ਪੰਜਾਬ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ।