CM ਵੱਲੋਂ ਮੋਹਾਲੀ ਏਅਰਪੋਰਟ ਨੂੰ ਪ੍ਰਮੋਟ ਕਰਨ ਦੇ ਹੁਕਮ, ਅੰਮ੍ਰਿਤਸਰੀਆਂ ‘ਚ ਰੋਸ

ਚਨੀਦਗੜ੍ਹ, 24 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਹਵਾਈ ਅੱਡੇ ਨੂੰ ਪ੍ਰਮੋਟ ਕਰਨ ਲਈ ਚੰਡੀਗੜ੍ਹ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਹੁਕਮ ਦਿੱਤੇ ਹਨ ਪਰ ਅੰਮ੍ਰਿਤਸਰ ਅਤੇ ਸਰਹੱਦੀ ਖੇਤਰ ਦੇ ਲੋਕ ਉਨ੍ਹਾਂ ਦੇ ਇਸ ਹੁਕਮ ਤੋਂ ਨਾਖੁਸ਼ ਹੋ ਗਏ ਹਨ। ਅੰਮ੍ਰਿਤਸਰ ਫਲਾਈ ਇਨੀਸ਼ੀਏਟਿਵ ਅਤੇ ਮਾਝੇ ਦੇ ਲੋਕਾਂ ਨੇ ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਸਰ ਅਤੇ ਮਾਝੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਅੰਮ੍ਰਿਤਸਰ ਏਅਰਪੋਰਟ ‘ਤੇ ਪੂਰੀਆਂ ਸਹੂਲਤਾਂ ਦੇਣ ਦੀ ਗੱਲ ਕਰ ਰਹੇ ਹਨ।

ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਪਿਛਲੇ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵਾਂਗ ਹੀ ਗਲਤੀ ਕਰ ਰਹੇ ਹਨ। ਉਹ ਜਾਣਨਾ ਚਾਹੁੰਦੇ ਹਨ ਕਿ ਕੀ ਅੰਮ੍ਰਿਤਸਰ ਸਾਹਿਬ ਪੰਜਾਬ ਦਾ ਹਿੱਸਾ ਹੈ ਜਾਂ ਨਹੀਂ। ਮੋਹਾਲੀ ਵੱਲ ਡਿਜ਼ਾਇਨ ਕੀਤਾ ਗਿਆ ਟਰਮੀਨਲ ਚੰਡੀਗੜ੍ਹ ਏਅਰਪੋਰਟ ਯੂਟੀ ਦੇ ਅਧੀਨ ਹੈ, ਜਿਸ ਵਿੱਚ ਪੰਜਾਬ ਦਾ ਸਿਰਫ 24.5% ਹਿੱਸਾ ਹੈ, ਜਦੋਂ ਕਿ ਅੰਮ੍ਰਿਤਸਰ ਏਅਰਪੋਰਟ ਪੂਰੀ ਤਰ੍ਹਾਂ ਪੰਜਾਬ ਦੀ ਮਲਕੀਅਤ ਹੈ।

ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਗੁਰੂ ਨਗਰੀ ਨੂੰ ਸਿਰਫ਼ ਮੱਥਾ ਟੇਕਣ ਲਾਇ ਹੀ ਯਾਦ ਕੀਤਾ ਜਾਂਦਾ ਹੈ ? ਜਦੋਂ ਵਿਕਾਸ ਦੀ ਗੱਲ ਆਉਂਦੀ ਹੈ ਤਾਂ 75 ਸਾਲ ਪੁਰਾਣੀ ਨੀਤੀ ਦਾ ਪਾਲਣ ਕੀਤਾ ਜਾਂਦਾ ਹੈ। ਜੋ ਵੀ ਦੇਣਾ ਹੈ, ਮਾਲਵੇ ਨੂੰ ਹੀ ਦਿੱਤਾ ਜਾਂਦਾ ਹੈ। ਤੁਹਾਨੂੰ ਮਾਝੇ ਨੂੰ ਭੁਲਾ ਦਿੱਤਾ ਜਾਂਦਾ ਹੈ। ਗੁਰੂ ਨਗਰੀ ਵਿੱਚ ਸੈਰ ਸਪਾਟੇ ਤੋਂ ਇਲਾਵਾ ਹੋਰ ਕੁਝ ਨਹੀਂ ਹੈ।

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਯੋਗੇਸ਼ ਕਾਮਰਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵੀ ਪੰਜਾਬ ਵਿੱਚ ਹੈ ਅਤੇ ਅੰਮ੍ਰਿਤਸਰ ਏਅਰਪੋਰਟ ਦਿੱਲੀ ਏਅਰਪੋਰਟ ਵਾਂਗ ਸਾਰੇ ਤਕਨੀਕੀ ਅਤੇ ਭੌਤਿਕ ਢਾਂਚੇ ਨਾਲ ਲੈਸ ਹੈ। ਇਨ੍ਹਾਂ ਵਿੱਚ ਸਭ ਤੋਂ ਲੰਬਾ ਰਨਵੇ, ਧੁੰਦ ਵਿੱਚ CATIII-B ILS ਲੈਂਡਿੰਗ ਸਿਸਟਮ ਆਦਿ ਸ਼ਾਮਲ ਹਨ। ਕਿਸੇ ਵੀ ਮੁੱਖ ਮੰਤਰੀ ਜਾਂ ਮੰਤਰੀ ਮੰਡਲ ਨੇ ਕਦੇ ਵੀ ਅੰਮ੍ਰਿਤਸਰ ਨਾਲ ਵਧੇਰੇ ਅਤੇ ਵਿਆਪਕ ਸੰਪਰਕ ਲਈ ਕੋਈ ਮਤਾ ਪਾਸ ਨਹੀਂ ਕੀਤਾ। ਮੁਹਾਲੀ ਅਤੇ ਮਾਲਵਾ ਪੱਟੀ ਦੇ ਆਲੇ-ਦੁਆਲੇ ਵਿਕਾਸ ਲਈ ਸਿਆਸੀ ਫੈਸਲੇ ਲਏ ਜਾਂਦੇ ਹਨ। ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਕਦੇ ਕੋਈ ਮੁੱਖ ਮੰਤਰੀ ਅੰਮ੍ਰਿਤਸਰ ਹਵਾਈ ਅੱਡੇ ਜਾਂ ਮਾਝਾ ਖੇਤਰ ਲਈ ਕੁਝ ਨਹੀਂ ਕਰ ਰਿਹਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਦਰ 15 ਫ਼ੀਸਦੀ ਤੋਂ ਜ਼ਿਆਦਾ ਹੋਈ: ਮਲਵਿੰਦਰ ਕੰਗ

ਪੰਜਾਬ ਕੈਬਿਨੇਟ ਦੀ ਅਗਲੀ ਮੀਟਿੰਗ 30 ਮਈ ਨੂੰ