ਚੰਡੀਗੜ੍ਹ, 26 ਮਈ 2022 – ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ (ਕੈਪਟਨ ਅਮਰਿੰਦਰ) ਤੋਂ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਪੁੱਛਣ ਦੇ ਸੁਝਾਅ ਦਾ ਸਵਾਗਤ ਕੀਤਾ, ਖਾਸਕਰ ਜਿਹੜੇ ਰੇਤ ਦੀ ਗੈਰ ਕਾਨੂੰਨੀ ਖੁਦਾਈ ਵਿੱਚ ਸ਼ਾਮਲ ਸਨ।
ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੁਦ ਰੰਧਾਵਾ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਸਮੇਤ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕਰਨ ਅਤੇ ਹੋਰ ਵੇਰਵੇ ਦੇਣ ਲਈ ਤਿਆਰ ਹਨ।
ਜਿਸ ‘ਤੇ ਨਵਜੋਤ ਸਿੱਧੂ ਦੇ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਕੇ ਕਿਹਾ ਕਿ ਅਖਬਾਰ ਪੜ੍ਹ ਖੁਸ਼ੀ ਹੋਈ ਹੈ ਕਿ ਕੈਪਟਨ ਅਮਰਿੰਦਰ ਨਾਂਅ ਦੱਸਣ ਨੂੰ ਤਿਆਰ ਹਨ, ਪਰ ਇੱਥੇ ਡੱਲਾ ਨੇ ਕੈਪਟਨ ਨੂੰ ਕਿਹਾ ਕਿ ਮੁੱਖ ਮੰਤਰੀ ਮਾਨ ਥੋਡੇ ਕੋਲੋਂ ਪੁੱਛਣ ਜਾਂ ਨਾ ਪੁੱਛਣ, ਪਰ ਤੁਸੀਂ ਨਾਂਅ ਟਵੀਟ ਕਰ ਦਿਓ…ਪੰਜਾਬੀ ਤੁਹਾਡੇ ‘ਤੇ ਮਾਣ ਕਰਨਗੇ।
ਪੜ੍ਹੋ ਟਵੀਟ ਉਨ੍ਹਾਂ ਕੀ ਕਿਹਾ ?