ਨਵੀਂ ਦਿੱਲੀ, 27 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਵਾਲੀ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ ਜਾਰੀ ਹੋਏ ਹਨ। ਜੋ ਕੇ ਭਗਵੰਤ ਮਾਨ ਨੂੰ ਸੰਸਦ ਮੈਂਬਰ (ਐਮ.ਪੀ.) ਰਹਿੰਦੇ ਹੋਏ ਦਿੱਲੀ ਵਿੱਚ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਸੀ।
ਭਗਵੰਤ ਮਾਨ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਮਾਰਚ ‘ਚ ਸੰਗਰੂਰ ਤੋਂ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫਾ ਦੇਣ ਮਗਰੋਂ ਵੀ ਇਹ ਘਰ ਖਾਲੀ ਨਹੀਂ ਕੀਤਾ ਗਿਆ ਸੀ। ਨਿਯਮਾਂ ਮੁਤਾਬਕ ਸੰਸਦ ਮੈਂਬਰ ਦੇ ਅਸਤੀਫਾ ਦੇਣ ਦੇ ਕੁਝ ਸਮੇਂ ਬਾਅਦ ਸਰਕਾਰੀ ਰਿਹਾਇਸ਼ ਖਾਲੀ ਕਰਨੀ ਹੁੰਦੀ ਹੈ। ਹੁਣ ਜਿਵੇਂ ਹੀ ਸੰਗਰੂਰ ਜਿੰਮਨੀ ਚੋਣ ਦਾ ਐਲਾਨ ਹੋਇਆ ਹੈ ਤਾਂ, ਭਗਵੰਤ ਮਾਨ ਨੂੰ ਵੀ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦਾ ਹੁਕਮ ਹੋਇਆ ਹੈ।
ਸਕੱਤਰੇਤ ਨੇ ਕਿਹਾ ਕਿ ਅਸਟੇਟ ਅਫਸਰ ਨੂੰ ਭੇਜੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ, “ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਭਗਵਾਨ ਮਾਨ, ਸਾਬਕਾ ਸੰਸਦ ਮੈਂਬਰ ਅਤੇ ਸਾਰੇ ਵਿਅਕਤੀਆਂ ਨੂੰ ਬੇਦਖ਼ਲ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬੇਦਖ਼ਲ ਕਰਨ ਦੇ ਹੁਕਮ ਪਾਸ ਕੀਤੇ ਜਾਣ।”