ਅਨੰਦਪੁਰ ਸਾਹਿਬ, 29 ਮਈ 2022 – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਆਪਣੀ ਹਿਫਾਜਤ ਲਈ ਲਾਇਸੈਂਸੀ ਪਿਸਤੌਲ ਰੱਖ ਲਿਆ ਹੈ। ਤੁਹਾਨੂੰ ਦੱਸ ਦਈਏ ਕੇ ਬੀਤੇ ਦਿਨ 28 ਮਈ ਨੂੰ ਪੰਜਾਬ ਦੀਆਂ 424 ਵੀ ਆਈ ਪੀ ਹਸਤੀਆਂ ਦੀ ਸੁਰੱਖਿਆ ਜਾਂ ‘ਤਾਂ ਵਾਪਸ ਬੁਲਾ ਲਈ ਗਈ ਸੀ ਜਾ ਘਟਾ ਦਿੱਤੀ ਗਈ ਸੀ। ਜਿਹਨਾਂ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਨਾਂਅ ਵੀ ਸ਼ਾਮਿਲ ਸੀ।
ਜਿਸ ਤੋਂ ਬਾਅਦ ‘ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੁਰੱਖਿਆ ਵਾਪਿਸ ਕਰਨ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਵੀ ਰਹਿੰਦੀ ਸੁਰੱਖਿਆ ਵਾਪਸ ਕਰ ਦਿੱਤੀ ਸੀ।
ਜਿਸ ਤੋਂ ਬਾਅਦ ਅਕਾਲ ਤਖਤ ਦੇ ਜਥੇਦਾਰ ਦੀ ਸੁਰੱਖਿਆ ਬਹਾਲ ਵੀ ਕਰ ਦਿੱਤੀ ਗਈ ਹੈ, ਨਾਲ ਹੀ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਕਿਹਾ ਹੈ ਕਿ ਹੁਣ ਸਰਕਾਰ ਕੋਲ ਸਾਡੀ ਸੁਰੱਖਿਆ ਬਹਾਲ ਕਰਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ ਅਤੇ ਪਰ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ‘ਚ ਪੰਜਾਬ ਸਰਕਾਰ ਕੋਲੋਂ ਸੁਰੱਖਿਆ ਵਾਪਿਸ ਨਹੀਂ ਲੈਣਗੇ।