ਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 2 ਜੂਨ 2022 – ਸੋਨੀਆ ਗਾਂਧੀ ਨੂੰ ਕੋਰੋਨਾ ਹੋ ਗਿਆ ਹੈ. ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਹੈ। ਰਣਦੀਪ ਸੁਰਜੇਵਾਲਾ ਨੇ ਇਹ ਵੀ ਕਿਹਾ ਕਿ ਪਿਛਲੇ ਦਿਨੀਂ ਸੋਨੀਆ ਗਾਂਧੀ ਜਿਨ੍ਹਾਂ ਨੇਤਾਵਾਂ ਅਤੇ ਵਰਕਰਾਂ ਨੂੰ ਮਿਲੀ ਸੀ, ਉਨ੍ਹਾਂ ਵਿੱਚੋਂ ਕਈ ਵੀ ਕੋਰੋਨਾ ਪਾਜ਼ੀਟਿਵ ਨਿਕਲੇ ਹਨ। ਸੁਰਜੇਵਾਲਾ ਦੇ ਅਨੁਸਾਰ, ਸੋਨੀਆ ਗਾਂਧੀ ਨੂੰ ਕੱਲ੍ਹ (ਬੁੱਧਵਾਰ) ਸ਼ਾਮ ਨੂੰ ਹਲਕਾ ਬੁਖਾਰ ਸੀ, ਜਿਸ ਤੋਂ ਬਾਅਦ ਉਹ ਕੋਵਿਡ ਟੈਸਟ ਕਰਾਇਆ ਗਈ ਜਿਸ ‘ਚ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਸੁਰਜੇਵਾਲਾ ਨੇ ਕਿਹਾ ਕਿ ਸੋਨੀਆ ਗਾਂਧੀ ਨੇ ਫਿਲਹਾਲ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਫਿਲਹਾਲ ਉਹਨਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਠੀਕ ਹੋ ਰਹੇ ਹਨ। ਸੁਰਜੇਵਾਲਾ ਨੇ ਉਮੀਦ ਜਤਾਈ ਕਿ ਸੋਨੀਆ 8 ਜੂਨ ਤੋਂ ਪਹਿਲਾਂ ਠੀਕ ਹੋ ਜਾਣਗੇ। ਦੱਸ ਦੇਈਏ ਕਿ 8 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਹ ਜਾਂਚ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਜਾਣੀ ਹੈ। ਸੁਰਜੇਵਾਲਾ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਦੋ-ਤਿੰਨ ਦਿਨਾਂ ਵਿੱਚ ਠੀਕ ਹੋਣ ਦੀ ਉਮੀਦ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੱਡੇ BJP ਆਗੂਆਂ ਨੇ ਘਰ ਪਹੁੰਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੁਲਿਸ ਪੁੱਛਗਿੱਛ ਲਈ ਲਿਆਵੇਗੀ ਪੰਜਾਬ ?