ਚੰਡੀਗੜ੍ਹ, 3 ਜੂਨ 2022 – ਗੈਂਗਸਟਰਸ ਨੂੰ ਲੈ ਕੇ ਮਾਨ ਸਰਕਾਰ ਨੇ ਹੁਣ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵੇਲੇ ਪੰਜਾਬ ਦੀਆਂ ਜੇਲ੍ਹਾਂ ਨੂੰ ਲੈਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਇੱਕ ਹੁਕਮ ਜਾਰੀ ਕਰਕੇ ਏ.ਡੀ.ਜੀ.ਪੀ. ਐਸ.ਟੀ.ਐਫ. ਹਰਪ੍ਰੀਤ ਸਿੰਘ ਸਿੱਧੂ ਨੂੰ ਏ.ਡੀ.ਜੀ.ਪੀ. ਜੇਲ੍ਹ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਜੇਲ੍ਹ ਵਿਚ ਹੋਈ ਗੈਂਗਵਾਰ ਨੂੰ ਸਰਕਾਰ ਨੇ ਗੰਭੀਰਤਾ ਨਾਲ ਲਿਆ ਸੀ, ਜਿਸ ਕਾਰਨ ਇਹ ਨਿਯੁਕਤੀ ਕੀਤੀ ਗਈ ਦੱਸੀ ਜਾ ਰਹੀ ਹੈ। ਇਸ ਤੋਂ ਬਿਨਾ ਨਸ਼ਾ ਵਿਰੋਧੀ STF ਦੀ ਕਮਾਨ ਵੀ ਹਰਪ੍ਰੀਤ ਸਿੱਧੂ ਕੋਲ ਹੀ ਰਹੇਗੀ।