ਹੁਸ਼ਿਆਰਪੁਰ, 3 ਜੂਨ 2022 – ਹਰਿਆਣਾ ਦੇ ਦਸੂਹਾ ਰੋਡ ’ਤੇ ਨਾਕਾਬੰਦੀ ਦੌਰਾਨ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, 22 ਜਿੰਦਾ ਰੌਂਦ ਅਤੇ ਖੰਡਾ ਬਰਾਮਦ ਹੋਇਆ ਹੈ। ਜਿਹਨਾਂ ਦੀ ਪਛਾਣ ਜਸਵਿੰਦਰ ਸਿੰਘ, ਅਜੇ ਕੁਮਾਰ, ਸੰਨੀ, ਸੁਨੀਲ, ਗੌਰਵ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਕਾਰ ਸਵਾਰ ਮੁਲਜ਼ਮਾਂ ਨੂੰ ਨਾਕੇ ’ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਸ ਨੂੰ ਦੇਖ ਕੇ ਦੋਸ਼ੀ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਜਦੋਂ ਇਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ 22 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਮੁਲਜ਼ਮ ਅਸਲਾ ਕਿੱਥੋਂ ਲੈ ਕੇ ਆਏ ਸਨ ਅਤੇ ਉਨ੍ਹਾਂ ਦਾ ਕੀ ਇਰਾਦਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।