ਮੂਸੇਵਾਲਾ ਕਤਲ ਕਾਂਡ ਦੀ ਹੋ ਸਕਦੀ ਸੀਬੀਆਈ ਜਾਂਚ: ਗ੍ਰਹਿ ਮੰਤਰੀ ਸ਼ਾਹ ਨੇ ਮਾਪਿਆਂ ਨੂੰ ਦਿੱਤਾ ਭਰੋਸਾ, ਕਿਹਾ ਪੰਜਾਬ ਸਰਕਾਰ ਸਿਫਾਰਸ਼ ਕਰੇ ਤਾਂ ਕੇਂਦਰ ਤਿਆਰ

ਚੰਡੀਗੜ੍ਹ, 5 ਜੂਨ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਹੋ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਸਰਕਾਰ ਦਾ ਵਿਸ਼ਾ ਹੈ। ਜੇਕਰ ਪੰਜਾਬ ਸਰਕਾਰ ਸਿਫਾਰਸ਼ ਕਰਦੀ ਹੈ ਤਾਂ ਕੇਂਦਰ ਸੀਬੀਆਈ ਜਾਂਚ ਲਈ ਤਿਆਰ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਕੱਲ੍ਹ ਚੰਡੀਗੜ੍ਹ ਟੈਕਨੀਕਲ ਏਅਰਪੋਰਟ ’ਤੇ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਇਸ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਸ਼ਾਹ ਨੇ ਮੂਸੇਵਾਲਾ ਕਤਲ ਕਾਂਡ ਲਈ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਪਰਿਵਾਰ ਜੋ ਵੀ ਕਹਿਣ, ਉਹ ਕਰਨ ਨੂੰ ਤਿਆਰ ਹਨ। ਅਜਿਹੇ ‘ਚ ਜੇਕਰ ਪੰਜਾਬ ਪੁਲਸ ਨੂੰ ਜਲਦ ਨਤੀਜਾ ਨਾ ਮਿਲਿਆ ਤਾਂ ਸੂਬਾ ਸਰਕਾਰ ਇਸ ਦੀ ਸਿਫਾਰਿਸ਼ ਕਰ ਸਕਦੀ ਹੈ।

ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਸ਼ਾਮ 5.30 ਵਜੇ ਪੰਜਾਬੀ ਗਾਇਕ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਕੋਰੋਲਾ ਅਤੇ ਬੋਲੈਰੋ ਸਵਾਰ ਸ਼ਾਰਪ ਸ਼ੂਟਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਨੂੰ 7 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਕਾਤਲ ਦਾ ਪਤਾ ਨਹੀਂ ਲੱਗ ਸਕਿਆ ਹੈ। ਕੈਨੇਡਾ ‘ਚ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ ਪਰ ਪੁਲਸ ਨੇ ਅਜੇ ਤੱਕ ਇਸ ਸਾਰੀ ਸਾਜ਼ਿਸ਼ ਦਾ ਖੁਲਾਸਾ ਨਹੀਂ ਕੀਤਾ ਹੈ।

ਮੂਸੇਵਾਲਾ ਦੇ ਪਰਿਵਾਰ ਨੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਤਲ ਦੀ ਜਾਂਚ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਵੀ ਪੱਤਰ ਲਿਖਿਆ ਹੈ। ਹਾਲਾਂਕਿ, ਹਾਈ ਕੋਰਟ ਨੇ ਜੱਜਾਂ ਦੀ ਕਮੀ ਅਤੇ ਪੈਂਡਿੰਗ ਕੇਸਾਂ ਦਾ ਹਵਾਲਾ ਦਿੰਦੇ ਹੋਏ ਇਸ ਤੋਂ ਇਨਕਾਰ ਕਰ ਦਿੱਤਾ।

ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਇਸ ਦੇ ਲਈ ਪੰਜਾਬ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਐਸ.ਆਈ.ਟੀ. ਨੂੰ ਬਦਲਣਾ ਪਿਆ। ਹੁਣ ਜਾਂਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੂੰ ਸੌਂਪ ਦਿੱਤੀ ਗਈ ਹੈ। ਜਿਸ ਦੀ ਨਿਗਰਾਨੀ ਏਡੀਜੀਪੀ ਪ੍ਰਮੋਦ ਬਾਨ ਕਰਨਗੇ। ਇਸ ਵਿੱਚ ਪੀਏਪੀ ਦੇ ਆਈਜੀ ਜਸਕਰਨ ਸਿੰਘ ਅਤੇ ਏਜੀਟੀਐਫ ਦੇ ਏਆਈਜੀ ਗੁਰਮੀਤ ਚੌਹਾਨ ਤੋਂ ਇਲਾਵਾ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਅਜੇ ਤੱਕ ਪੰਜਾਬ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ਖ਼ਾਲਸਾ ਕਾਲਜ ਗੋਲੀਕਾਂਡ: ਲੜਕੀ ਦੀ ਫੋਟੋ ਡਿਲੀਟ ਨਾ ਕਰਨ ‘ਤੇ ਚੱਲੀ ਸੀ ਗੋਲੀ, ਲੜਕੀ ਸਮੇਤ 3 ਗ੍ਰਿਫਤਾਰ

ਪੰਜਾਬ ‘ਚ ਬੀਜੇਪੀ ਆਪਣੇ ਦਮ ‘ਤੇ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ: ਅਮਿਤ ਸ਼ਾਹ ਨੇ ਪਾਰਟੀ ਆਗੂਆਂ ਨੂੰ ਦੱਸਿਆ ਰੋਡਮੈਪ