ਲੁਧਿਆਣਾ, 5 ਜੂਨ 2022 – ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉੱਚ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਜੇਲ੍ਹ ਅੰਦਰ ਕੀ ਕਾਰਵਾਈ ਹੋਈ ਹੈ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਜੇਲ੍ਹ ਵਿੱਚ ਲੜਾਈ ਝਗੜੇ ਅਤੇ ਮੋਬਾਇਲ ਮਿਲਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਜੇਲ੍ਹ ਮੰਤਰੀ ਵੱਲੋਂ ਇਹ ਕਾਰਵਾਈ ਕੀਤੀ ਗਈ ਦੱਸੀ ਜਾ ਰਹੀ ਹੈ।
ਅਸਲ ‘ਚ ਕੁੱਝ ਦਿਨ ਪਹਿਲਾਂ ਵੀਰਵਾਰ ਵਾਲੇ ਦਿਨ ਲੁਧਿਆਣਾ ਕੇਂਦਰੀ ਜੇਲ ‘ਚ ਗੈਂਗਸਟਰ ਸ਼ੁਭਮ ਅਰੋੜਾ ਅਤੇ ਪੁਨੀਤ ਬੈਂਸ ਉਰਫ ਮਨੀ ਬੈਂਸ ਧੜੇ ਵਿਚਾਲੇ ਝੜਪ ਹੋ ਗਈ ਸੀ। ਜਿਸ ‘ਚ ਇੱਕ ਕੈਦੀ ‘ਤੇ ਸੂਏ ਨਾਲ ਹਮਲਾ ਕੀਤਾ ਗਿਆ ਸੀ। ਇਸ ਗੈਂਗ ਵਾਰ ਤੋਂ ਬਾਅਦ ਅਗਲੇ ਹੀ ਦਿਨ ਸੀਪੀ ਸ਼ਰਮਾ ਨੇ ਲੁਧਿਆਣਾ ਕੇਂਦਰੀ ਜੇਲ੍ਹ ਦਾ ਨਿਰੀਖਣ ਕੀਤਾ। ਇਸ ਦੌਰਾਨ ਚੈਕਿੰਗ ਦੌਰਾਨ ਲੁਟੇਰਿਆਂ ਕੋਲੋਂ 3 ਮੋਬਾਈਲ ਵੀ ਬਰਾਮਦ ਹੋਏ ਸਨ। ਜਿਸ ਤੋਂ ਬਾਅਦ ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਮੁੜ ਜੇਲ ਅੰਦਰ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ ਸੀ। ਇਸ ਦਾ ਪਤਾ ਲੱਗਦਿਆਂ ਹੀ ਸ਼ਨੀਵਾਰ ਨੂੰ ਮੁੜ ਸੀ.ਪੀ.ਫੋਰਸ ਨਾਲ ਲੁਧਿਆਣਾ ਕੇਂਦਰੀ ਜੇਲ ਪਹੁੰਚੇ ਸਨ। ਇਸ ਮੌਕੇ ਸੀ.ਪੀ. ਨੇ ਕਿਹਾ ਸੀ ਕਿ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੁਣ ਜੇ ਜੇਲ੍ਹ ‘ਚ ਮੋਬਾਇਲ ਮਿਲਿਆ ਤਾਂ ਅਧਿਕਾਰੀ ਇਸ ਦੇ ਜ਼ਿੰਮੇਵਾਰ ਹੋਣਗੇ ਅਤੇ ਉਹਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।

