ਸਾਬਕਾ ਕੈਬਨਿਟ ਮੰਤਰੀ ਧਰਮਸੋਤ ਦੇ ਨਾਲ ਉਸ ਦੇ 2 ਸਾਥੀ ਵੀ ਗ੍ਰਿਫਤਾਰ

ਚੰਡੀਗੜ੍ਹ, 7 ਜੂਨ 2022 – ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਕਈ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਪੱਤਰਕਾਰ ਵੀ ਦੱਸਿਆ ਜਾ ਰਿਹਾ ਹੈ। ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਨੂੰ ਮੰਗਲਵਾਰ ਤੜਕੇ 3 ਵਜੇ ਅਮਲੋਹ ਤੋਂ ਉਸ ਦੇ ਘਰੋਂ ਹਿਰਾਸਤ ਵਿੱਚ ਲਿਆ। ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਥੀਆਂ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਜੰਗਲਾਤ ਮੰਤਰੀ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਦੇ ਨਾਲ ਹੀ ਕਮਲਜੀਤ ਸਿੰਘ ਨਾਂ ਦਾ ਖੰਨਾ ਦਾ ਪੱਤਰਕਾਰ ਤੇ ਪਟਿਆਲਾ ਤੋਂ ਸਾਬਕਾ ਮੰਤਰੀ ਦੇ ਓ ਐੱਸ ਡੀ ਚਮਕੌਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅੱਜ ਖੁਦ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ। ਕਤਲ ਤੋਂ ਬਾਅਦ ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਫਸਰਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ। ਜਿਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਕੋਲ ਗਿਆ।

ਸਾਧੂ ਸਿੰਘ ਧਰਮਸੋਤ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਦੇ ਸਮਾਜਿਕ ਸੁਰੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਦੋਸ਼ ਲੱਗੇ ਸਨ ਕਿ ਵਜ਼ੀਫੇ ਦਾ ਪੈਸਾ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਗਲਤ ਤਰੀਕੇ ਨਾਲ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਸ ਦੇ ਬਾਵਜੂਦ ਤਤਕਾਲੀ ਕੈਪਟਨ ਸਰਕਾਰ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਮਸੇਤ ਨੂੰ ਸਲਾਖਾਂ ਪਿੱਛੇ ਭੇਜਣ ਦੀ ਗੱਲ ਕਹੀ ਸੀ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਫਿਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੇ ਅੰਦੋਲਨ ਕੀਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ‘ਚ ਖੁੱਲ੍ਹੇਆਮ ਵਿਕ ਰਹੇ ਨਸ਼ੇ ਦੀ ਵੀਡੀਓ ਵਾਇਰਲ: ਲੋਕ ਲਾਈਨ ‘ਚ ਖੜ੍ਹੇ ਹੋ ਕੇ ਖਰੀਦ ਰਹੇ ਨਸ਼ਾ

ਕਾਂਗਰਸ ਦੇ ਦੋ ਸਾਬਕਾ ਮੰਤਰੀ ਭ੍ਰਿਸ਼ਟਾਚਾਰ ‘ਚ ਫਸੇ: ਧਰਮਸੋਤ ਗ੍ਰਿਫਤਾਰ, ਗਿਲਜੀਆਂ ‘ਤੇ ਪਰਚਾ